ਬਠਿੰਡਾ: ਪੰਜਾਬ ਇਸ ਸਮੇਂ ਨਸ਼ੇ ਦੀ ਮਾਰ ਨਾਲ ਜੂਝ ਰਿਹਾ ਹੈ। ਹੁਣ ਔਰਤਾਂ ਵੀ ਨਸ਼ੇ ਦੀਆਂ ਸੌਦਾਗਰ ਬਣ ਗਈਆਂ ਹਨ। ਬਠਿੰਡਾ ਪੁਲਿਸ ਨੇ ਆਵਾ ਬਸਤੀ ‘ਚ ਚੱਲੇ ਆਪਣੇ ਸਰਚ ਆਪ੍ਰੇਸ਼ਨ ਦੌਰਾਨ ਤਿੰਨ ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਨਸ਼ੇ ਦਾ ਕਾਰੋਬਾਰ ਕਰਦੀਆਂ ਸੀ।

ਪੁਲਿਸ ਨੇ ਇਨ੍ਹਾਂ ਤਿੰਨ ਔਰਤਾਂ ਕੋਲੋਂ 2 ਕਿਲੋ 700 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇੰਨਾ ਹੀ ਨਹੀਂ ਪੁਲਿਸ ਨੂੰ ਇਨ੍ਹਾਂ ਘਰਾਂ ਵਿੱਚੋਂ 74 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਇਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।