ਭਿਆਨਕ ਹਾਦਸੇ 'ਚ ਯੂਨੀਵਰਸਿਟੀ ਦੇ ਤਿੰਨ ਨੌਜਵਾਨ ਹਲਾਕ, ਇੱਕ ਗੰਭੀਰ ਜ਼ਖ਼ਮੀ
ਅੱਜ ਰਾਜਪੁਰਾ-ਚੰਡੀਗੜ ਸੜਕ ’ਤੇ ਭਿਆਨਕ ਹਾਦਸਾ ਵਾਪਰਿਆ ਹੈ। ਪਿੰਡ ਆਲਮਪੁਰ ਮੋੜ ’ਤੇ ਕਾਰ ਤੇ ਟਰੱਕ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ।

ਚੰਡੀਗੜ੍ਹ: ਅੱਜ ਰਾਜਪੁਰਾ-ਚੰਡੀਗੜ ਸੜਕ ’ਤੇ ਭਿਆਨਕ ਹਾਦਸਾ ਵਾਪਰਿਆ ਹੈ। ਪਿੰਡ ਆਲਮਪੁਰ ਮੋੜ ’ਤੇ ਕਾਰ ਤੇ ਟਰੱਕ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਚੰਡੀਗੜ੍ਹ ਦੇ ਸੈਕਟਰ 32 ਸਰਕਾਰੀ ਹਸਪਤਾਲ ਵਿੱਚ ਭਰਤੀ ਕੀਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਯਸ਼ ਮਿੱਤਲ, ਅੰਕੁਸ਼ ਗੋਇਲ ਤੇ ਇਕਾਂਤ ਕਾਲੜਾ ਵਾਸੀ ਮਨੀਮਾਜਰਾ ਵਜੋਂ ਹੀ ਹੈ, ਜਦਕਿ ਜ਼ਖ਼ਮੀ ਦੀ ਪਛਾਣ ਹੁਨਰ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਚਾਰੇ ਨੌਜਵਾਨ ਚਿਤਕਾਰਾ ਯੂਨੀਵਰਸਿਟੀ ਦੇ ਵਿਦਿਆਰਥੀ ਸਨ।
ਦੱਸ ਦਈਏ ਕਿ ਚਾਰੇ ਵਿਦਿਆਰਥੀ ਕਾਰ ਵਿੱਚ ਸਵਾਰ ਹੋ ਕੇ ਜਾ ਰਹੇ ਸੀ। ਜਦੋਂ ਉਹ ਪਿੰਡ ਆਲਮਪੁਰ ਦੇ ਮੋੜ ’ਤੇ ਪਹੁੰਚੇ ਤਾਂ ਉਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਰਾਜਪੁਰਾ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
