Faridkkot News: ਨਹਿਰ ਕੋਲ ਤਿੰਨ ਨੌਜਵਾਨ ਲਾਪਤਾ, ਮੋਟਰਸਾਈਕਲ ਵੀ ਟੁੱਟਾ ਹੋਇਆ ਮਿਲਿਆ
Faridkkot News: ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Faridkkot News: ਫ਼ਰੀਦਕੋਟ ਨੇੜੇ ਨਹਿਰ ਕੋਲ ਤਿੰਨ ਨੌਜਵਾਨ ਲਾਪਤਾ ਹੋ ਗਏ ਹਨ। ਉਨ੍ਹਾਂ ਦਾ ਮੋਟਰਸਾਈਕਲ ਵੀ ਟੁੱਟਿਆ ਹੋਇਆ ਮਿਲਿਆ ਹੈ। ਅਜੇ ਤੱਕ ਤਿੰਨਾਂ ਨੌਜਵਾਨਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਤਿੰਨੇ ਫਰੀਦਕੋਟ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਾਸਲ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਕੋਲੋਂ ਲੰਘਦੀ ਨਹਿਰ ਦੇ ਪੁਲ 'ਤੇ ਇੱਕ ਵਾਹਨ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬਾਈਕ ਸਵਾਰ ਦੋ ਸਕੇ ਭਰਾਵਾਂ ਸਮੇਤ ਤਿੰਨ ਵਿਅਕਤੀ ਨਹਿਰ 'ਚ ਡਿੱਗ ਗਏ। ਬੇਸ਼ੱਕ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਪਰ ਇਨ੍ਹਾਂ ਨੌਜਵਾਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਰਿਹਾ। ਗੋਤਾਖੋਰ ਉਨ੍ਹਾਂ ਦੀ ਭਾਲ ਕਰ ਰਹੇ ਹਨ, ਪਰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀ ਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਬਾਈਕ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜਿਵੇਂ ਹੀ ਤਿੰਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਕਨਾ ਬੇਗੂ ਕੋਲ ਪੁੱਜੇ ਤਾਂ ਉਨ੍ਹਾਂ ਦੀ ਬਾਈਕ ਨੂੰ ਪਿੱਛੇ ਤੋਂ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : Punjab Breaking News LIVE: ਪਰਾਲੀ ਸਾੜਨ ਦੇ ਦੋਸ਼ 'ਚ 930 ਕਿਸਾਨਾਂ 'ਤੇ FIR ਦਰਜ, ਕਰੋੜਾਂ ਰੁਪਏ ਦਾ ਲਾਇਆ ਜੁਰਮਾਨਾ, AAP ਵਿਧਾਇਕ ਦਾ ਭਤੀਜਾ ਪਾਕਿਸਤਾਨੀ ਡਰੋਨ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ
ਸੂਤਰਾਂ ਮੁਤਾਬਕ ਤਿੰਨੋਂ ਵਿਅਕਤੀ ਨਹਿਰ ਵਿੱਚ ਡਿੱਗ ਗਏ। ਤਿੰਨਾਂ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਬਾਈਕ ਨਹਿਰ ਦੇ ਕਿਨਾਰੇ ਤੋਂ ਬਰਾਮਦ ਹੋਈ ਹੈ, ਜਿਸ ਨੂੰ ਖਸੀਟ ਕੇ ਲਿਜਾਇਆ ਗਿਆ ਸੀ। ਗੋਤਾਖੋਰ ਸਾਰਾ ਦਿਨ ਭਾਲ ਕਰਦੇ ਰਹੇ ਪਰ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ : Drug: AAP ਵਿਧਾਇਕ ਦਾ ਭਤੀਜਾ ਪਾਕਿਸਤਾਨੀ ਡਰੋਨ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ, ਅਕਾਲੀ ਦਲ ਦੇ ਸਰਕਾਰ ਨੂੰ ਸਵਾਲ