Punjab Weather: ਕਈ ਦਿਨਾਂ ਦੀ ਗਰਮੀ ਮਗਰੋਂ ਬੁੱਧਵਾਰ ਰਾਤ ਪੰਜਾਬ ਵਿੱਚ ਝੱਖੜ ਝੁੱਲਿਆ। ਕਈ ਥਾਈਂ ਹਲਕੀ ਬਾਰਸ਼ ਵੀ ਹੋਈ। ਬੇਸ਼ੱਕ ਇਸ ਨਾਲ ਪਾਰਾ ਹੇਠਾਂ ਆਇਆ ਪਰ ਸੂਬੇ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਇਸ ਕਰਕੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। 


ਹਾਸਲ ਜਾਣਕਾਰੀ ਮੁਤਾਬਕ ਝੱਖੜ ਕਾਬਰਨ ਦਰੱਖਤ ਤੇ ਖੰਭੇ ਪੁੱਟੇ ਗਏ। ਇਸ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਕੋਲ ਬਿਜਲੀ ਨਾ ਆਉਣ ਬਾਰੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਆ ਰਹੀਆਂ ਹਨ। ਵਿਭਾਗ ਮੁਤਾਬਕ ਕਈ ਹਿੱਸਿਆਂ ਵਿੱਚ ਬਿਜਲੀ ਸਵੇਰੇ 6.30 ਵਜੇ ਬਹਾਲ ਕਰ ਦਿੱਤੀ ਗਈ, ਜਦੋਂਕਿ ਬਹੁਤੀਆਂ ਥਾਵਾਂ ’ਤੇ ਨੁਕਸ ਠੀਕ ਕੀਤੇ ਜਾ ਰਹੇ ਹਨ। ਝੱਖੜ ਕਾਰਨ 220ਕੇਵੀ ਸਪਲਾਈ ਲਾਈਨਾਂ ਤੇ ਟਰਾਂਸਫਾਰਮਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। 


ਪੀਐਸਪੀਸੀਐਲ ਦੇ ਸੀਐਮਡੀ ਬਲਦੇਵ ਸਿੰਘ ਸਰਾ ਨੇ ਕਿਹਾ, ‘ਸਾਡਾ ਫੀਲਡ ਸਟਾਫ ਸਵੇਰੇ 5 ਵਜੇ ਤੋਂ ਕੰਮ ਕਰ ਰਿਹਾ ਹੈ। ਉਮੀਦ ਹੈ ਕਿ ਬਿਜਲੀ ਸਪਲਾਈ ਬਹਾਲ ਹੋ ਜਾਵੇਗੀ। ਮੈਂ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ। ਮਾਲਵਾ ਜ਼ਿਆਦਾ ਪ੍ਰਭਾਵਿਤ ਹੋਇਆ ਹੈ। 


ਹਾਸਲ ਜਾਣਕਾਰੀ ਮੁਤਾਬਕ ਮਾਝਾ ਤੇ ਦੁਆਬਾ ਘੱਟ ਪ੍ਰਭਾਵਿਤ ਹੋਇਆ। ਮੁਕਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਸੰਗਰੂਰ, ਪਟਿਆਲਾ, ਮਾਲੇਰਕੋਟਲਾ, ਲੁਧਿਆਣਾ, ਮੁਹਾਲੀ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਮੁੱਖ ਤੌਰ 'ਤੇ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਸਪਲਾਈ ਬਹਾਲ ਕਰਨ ਤੋਂ ਬਾਅਦ ਪਿੰਡਾਂ ਵਿੱਚ ਬਿਜਲੀ ਬਹਾਲ ਕਰਨ ਦਾ ਕੰਮ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ