ਪੜਚੋਲ ਕਰੋ

ਟਿੱਡੀ ਦਲ ਦੇ ਹਮਲੇ ਮਗਰੋਂ ਕਿਸਾਨਾਂ 'ਚ ਦਹਿਸ਼ਤ, ਖੇਤੀ ਅਫਸਰ ਵੀ ਮੋਰਚੇ 'ਤੇ ਡਟੇ

ਬੇਮੌਸਮੀ ਬਾਰਸ਼ ਤੋਂ ਬਾਅਦ ਹੁਣ ਟਿੱਡੀ ਦਲ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਮੁੱਢਲੀਆਂ ਰਿਪੋਰਟਾਂ ਮੁਤਾਬਕ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਪੰਜਾਬ ਅੰਦਰ ਟਿੱਡੀ ਦਲ ਦਾ ਹਮਲਾ ਹੋਇਆ ਹੈ। ਪਾਕਿਸਤਾਨ ਵੱਲੋਂ ਆਏ ਟਿੱਡੀ ਦਲ ਨੇ ਪਹਿਲਾਂ ਰਾਜਸਥਾਨ ਤੇ ਗੁਜਰਾਤ ਵਿੱਚ ਤਬਾਹੀ ਮਚਾਈ ਹੈ। ਇਸ ਮਗਰੋਂ ਹਰਿਆਣਾ ਤੇ ਪੰਜਾਬ ਵੱਲ ਵਧਿਆ ਹੈ।

ਚੰਡੀਗੜ੍ਹ: ਬੇਮੌਸਮੀ ਬਾਰਸ਼ ਤੋਂ ਬਾਅਦ ਹੁਣ ਟਿੱਡੀ ਦਲ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਮੁੱਢਲੀਆਂ ਰਿਪੋਰਟਾਂ ਮੁਤਾਬਕ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਪੰਜਾਬ ਅੰਦਰ ਟਿੱਡੀ ਦਲ ਦਾ ਹਮਲਾ ਹੋਇਆ ਹੈ। ਪਾਕਿਸਤਾਨ ਵੱਲੋਂ ਆਏ ਟਿੱਡੀ ਦਲ ਨੇ ਪਹਿਲਾਂ ਰਾਜਸਥਾਨ ਤੇ ਗੁਜਰਾਤ ਵਿੱਚ ਤਬਾਹੀ ਮਚਾਈ ਹੈ। ਇਸ ਮਗਰੋਂ ਹਰਿਆਣਾ ਤੇ ਪੰਜਾਬ ਵੱਲ ਵਧਿਆ ਹੈ। ਸੂਤਰਾਂ ਮੁਤਾਬਰ ਬਠਿੰਡਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ ਵਿੱਚ ਟਿੱਡੀ ਦਲ ਦੇ ਝੁੰਡ ਦੇਖੇ ਗਏ ਹਨ। ਇਸ ਮਗਰੋਂ ਕਿਸਾਨਾਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਚੌਕਸ ਹੋ ਗਿਆ ਹੈ। ਕੁਝ ਕਿਸਾਨਾਂ ਨੇ ਦੱਸਿਆ ਕਿ ਸੰਗਤ ਬਲਾਕ ਦੇ ਪਿੰਡ ਸ਼ੇਖੂ ਵਿੱਚ ਟਿੱਡੀ ਦਲ ਦਾ ਝੁੰਡ ਵੇਖਿਆ ਗਿਆ। ਇਹ ਵੀ ਖ਼ਬਰ ਹੈ ਕਿ ਕਰੀਬ ਦਰਜਨ ਪਿੰਡਾਂ ਵਿੱਚ ਟਿੱਡੀ ਦਲ ਦੇਖਿਆ ਗਿਆ। ਕਿਸਾਨਾਂ ਨੇ ਇਸ ਦੀ ਸੂਚਨਾ ਖੇਤੀਬਾੜੀ ਵਿਭਾਗ ਨੂੰ ਦਿੱਤੀ। ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ। ਮਹਿਕਮੇ ਦਾ ਕਹਿਣਾ ਹੈ ਕਿ ਪਿੰਡ ਬਾਂਡੀ, ਪੱਕਾ ਕਲਾਂ, ਫੁੱਲੋ ਮਿੱਠੀ, ਪਥਰਾਲਾ, ਰਾਏਕੇ ਕਲਾਂ ਵਿੱਚ ਟਿੱਡੀ ਦਲ ਦੀ ਸੂਚਨਾ ਮਿਲੀ ਹੈ। ਖੇਤੀਬਾੜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਵੇਂ ਟਿੱਡੀ ਦਲ ਜ਼ਿਲ੍ਹੇ ਅੰਦਰ ਘੁਸਪੈਠ ਕਰ ਗਿਆ ਹੈ ਪਰ ਇਸ ਨੂੰ ਹਮਲਾ ਨਹੀਂ ਕਿਹਾ ਜਾ ਸਕਦਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸਲ ਵਿੱਚ ਟਿੱਡੀ ਦਲ ਲੱਖਾਂ ਦੀ ਗਿਣਤੀ ਵਿੱਚ ਇਕੱਠਾ ਹਮਲਾ ਕਰਦਾ ਹੈ, ਪਰ ਜ਼ਿਲ੍ਹੇ ਅੰਦਰ ਪੁੱਜੀਆਂ ਟਿੱਡੀਆਂ ਅਸਲ ਵਿੱਚ ਵੱਡੇ ਝੁੰਡ ਤੋਂ ਵਿਛੜ ਕੇ ਇੱਧਰ ਆਈਆਂ ਹਨ। ਪਿੰਡਾਂ ਵਿੱਚ ਟਿੱਡੀ ਦਲ ਦੀ ਘੁਸਪੈਠ ਤੋਂ ਬਾਅਦ ਵਿਭਾਗ ਨੇ ਗੁਰਦੁਆਰਿਆਂ ਦੇ ਸਪੀਕਰਾਂ ਤੋਂ ਅਨਾਊਂਸਮੈਂਟ ਕਰਵਾ ਕੇ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਵੇਰ ਤੋਂ ਹੀ ਵੱਖ-ਵੱਖ ਪਿੰਡਾਂ ਵਿੱਚ ਪੁੱਜੀਆਂ ਹੋਈਆਂ ਹਨ। ਕਿਸਾਨਾਂ ਨੇ ਟਿੱਡੀ ਦਲ ਦੇ ਸੰਭਾਵਿਤ ਹਮਲੇ ਨਾਲ ਨਜਿੱਠਣ ਲਈ ਖਾਲੀ ਪੀਪਿਆਂ ਦਾ ਇੰਤਜਾਮ ਕਰ ਲਿਆ ਹੈ। ਇਸ ਤੋਂ ਇਲਾਵਾ ਟਿੱਡੀ ਦਲ ਨੂੰ ਉਡਾਉਣ ਲਈ ਕਿਸਾਨ ਕਈ ਤਰ੍ਹਾਂ ਦੇ ਇੰਤਜਾਮ ਕਰਨ ਵਿਚ ਲੱਗੇ ਹੋਏ ਹਨ। ਖੇਤੀਬਾੜੀ ਵਿਭਾਗ ਨੇ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਮੱਦੇਨਜ਼ਰ ਡੀਲਰਾਂ ਨੂੰ ਕੀੜੇਮਾਰ ਦਵਾਈਆਂ ਦਾ ਸਟਾਕ ਰੱਖਣ ਦੀ ਹਦਾਇਤ ਦਿੱਤੀ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਟਿੱਡੀ ਦਲ ਦਾ ਹਮਲਾ ਹੁੰਦਾ ਹੈ ਤਾਂ ਕੀੜੇਮਾਰ ਦਵਾਈ ਕਲੋਰੋਪੈਰੀਫਾਸ ਤੇ ਕਰਾਟੇ ਦਵਾਈ ਦੇ ਛਿੜਕਾਅ ਦਾ ਸੁਝਾਅ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡੀਲਰਾਂ ਨੂੰ ਉਕਤ ਕੀੜੇਮਾਰ ਦਵਾਈਆਂ ਆਪਣੇ ਸਟਾਕ ਵਿਚ ਰੱਖਣ ਲਈ ਹਦਾਇਤ ਕੀਤੀ ਗਈ ਹੈ ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਕੀੜੇਦਾਰ ਦਵਾਈ ਜਲਦੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਟਿੱਡੀ ਦਲ ਦੇ ਬਠਿੰਡਾ ਜ਼ਿਲ੍ਹੇ ਅੰਦਰ ਦਾਖਲ ਹੋਣ ਸਬੰਧੀ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਟਿੱਡੀ ਦਲ ਦੇ ਹਮਲੇ ਲਈ ਖੇਤੀਬਾੜੀ ਵਿਭਾਗ ਨੇ ਪੂਰੇ ਪ੍ਰਬੰਧ ਕਰ ਲਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ
Embed widget