Punjab News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਅੱਜ ਯਾਨੀ ਸ਼ਨੀਵਾਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਹਨ। ਜਿੱਥੇ ਉਹ ਆਪਣੀ ਸਜ਼ਾ ਪੂਰੀ ਕਰ ਰਿਹਾ ਹੈ। ਸੁਖਬੀਰ ਬਾਦਲ ਹੁਣ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ 2 ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਇੱਥੇ ਪਹੁੰਚ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲੇ ਤੋਂ ਬਾਅਦ ਅਕਾਲੀ ਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਹਨ।
ਸੁਖਬੀਰ ਬਾਦਲ ਨੂੰ ਫਤਿਹਗੜ੍ਹ ਸਾਹਿਬ 'ਚ ਲਗਾਤਾਰ ਸੁਰੱਖਿਆ ਘੇਰੇ 'ਚ ਰੱਖਿਆ ਗਿਆ ਹੈ। ਉਸ ਨੂੰ ਚਾਰੋਂ ਪਾਸਿਓਂ ਘੇਰਾ ਪਾਇਆ ਹੋਇਆ ਤੇ ਸੰਗਤ ਨੂੰ ਉਸ ਦੇ ਨੇੜੇ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਅੱਜ ਸੁਖਬੀਰ ਬਾਦਲ ਸੇਵਾਦਾਰ ਦਾ ਪਹਿਰਾਵਾ ਪਾ ਕੇ, ਹੱਥ ਵਿੱਚ ਬਰਛਾ ਫੜ ਕੇ ਤੇ ਗਲ ਵਿੱਚ ਸਜ਼ਾ ਦੀ ਤਖ਼ਤੀ ਬੰਨ੍ਹ ਕੇ ਸੇਵਾਦਾਰ ਵਜੋਂ ਸੇਵਾ ਕਰ ਰਹੇ ਹਨ। ਇਸ ਤੋਂ ਬਾਅਦ ਇੱਥੇ ਇੱਕ ਘੰਟਾ ਕੀਰਤਨ ਸੁਣਨਗੇ ਅਤੇ ਭਾਂਡੇ ਵੀ ਸਾਫ਼ ਕਰਨਗੇ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ ਤੇ ਹੁਣ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਜ਼ਾ ਭੁਗਤਣ ਤੋਂ ਬਾਅਦ ਸੁਖਬੀਰ ਬਾਦਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰਨਗੇ। ਉਨ੍ਹਾਂ ਦੀ ਸਜ਼ਾ 13 ਅਪ੍ਰੈਲ ਨੂੰ ਪੂਰੀ ਹੋਵੇਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਵੱਲੋਂ ਦਿੱਤੇ ਅਸਤੀਫ਼ਿਆਂ ਨੂੰ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਭੇਜਣ ਦੇ ਹੁਕਮ ਵੀ ਦਿੱਤੇ ਗਏ ਹਨ ਪਰ ਸਜ਼ਾ ਹੋਣ ਕਾਰਨ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨੂੰ ਮਨਜ਼ੂਰੀ ਦੇਣ ਤੇ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ ਤੇ ਉਨ੍ਹਾਂ ਦੀ ਇਸ ਮੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਪ੍ਰਵਾਨ ਕਰ ਲਿਆ ਹੈ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਅਸਤੀਫਾ ਮਨਜ਼ੂਰ ਕਰਨ 'ਚ ਹੋਈ ਦੇਰੀ ਕਾਰਨ ਬਾਗੀ ਧੜਾ ਇੱਕ ਵਾਰ ਫਿਰ ਵੱਖਰਾ ਨਜ਼ਰ ਆਇਆ। ਬਾਗੀ ਧੜੇ ਨੇ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕਰਨ ਵਿੱਚ ਦੇਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਬੇਅਦਬੀ ਕਰਾਰ ਦਿੱਤਾ ਹੈ।