ਪੜਚੋਲ ਕਰੋ

10 ਕਰੋੜ ਖਰਚਣ ਮਗਰੋਂ ਵੀ ਤਿਆਰ ਨਹੀਂ ਹੋਇਆ ਸ਼੍ਰੋਮਣੀ ਕਮੇਟੀ ਦਾ ਪੰਡਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਕਰੋੜ ਖਰਚ ਕੇ ਵੀ ਵੇਲੇ ਸਿਰ ਪੰਡਾਲ ਤਿਆਰ ਨਹੀਂ ਕਰਵਾ ਸਕੀ। ਇਸ ਨੂੰ ਲੈ ਕੇ ਅਕਾਲੀ ਲੀਡਰਾਂ ਵਿੱਚ ਰੋਸ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਠੇਕਾ ਦਿੱਲੀ ਦੀ ਇੱਕ ਕੰਪਨੀ ਨੂੰ ਦਿੱਤਾ ਹੈ। ਸੂਤਰਾਂ ਮੁਤਾਬਕ 10 ਕਰੋੜ ਰੁਪਏ ਖਰਚਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਵਾਲਾ ਪੰਡਾਲ ਅਧੂਰਾ ਹੈ। ਇਸ ਤੋਂ ਇਲਾਵਾ ਇਸ ਦੀ ਦਿੱਖ ਤੋਂ ਵੀ ਕਈ ਲੀਡਰ ਖੁਸ਼ ਨਹੀਂ।

ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 10 ਕਰੋੜ ਖਰਚ ਕੇ ਵੀ ਵੇਲੇ ਸਿਰ ਪੰਡਾਲ ਤਿਆਰ ਨਹੀਂ ਕਰਵਾ ਸਕੀ। ਇਸ ਨੂੰ ਲੈ ਕੇ ਅਕਾਲੀ ਲੀਡਰਾਂ ਵਿੱਚ ਰੋਸ ਹੈ। ਸ਼੍ਰੋਮਣੀ ਕਮੇਟੀ ਨੇ ਇਸ ਦਾ ਠੇਕਾ ਦਿੱਲੀ ਦੀ ਇੱਕ ਕੰਪਨੀ ਨੂੰ ਦਿੱਤਾ ਹੈ। ਸੂਤਰਾਂ ਮੁਤਾਬਕ 10 ਕਰੋੜ ਰੁਪਏ ਖਰਚਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਵਾਲਾ ਪੰਡਾਲ ਅਧੂਰਾ ਹੈ। ਇਸ ਤੋਂ ਇਲਾਵਾ ਇਸ ਦੀ ਦਿੱਖ ਤੋਂ ਵੀ ਕਈ ਲੀਡਰ ਖੁਸ਼ ਨਹੀਂ। ਦਰਅਸਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਦਾ ਪੰਡਾਲ ਗੁਰੂ ਨਾਨਕ ਸਟੇਡੀਅਮ ’ਚ ਬਣ ਰਿਹਾ ਹੈ। ਇਹ ਪੰਡਾਲ 7 ਨਵੰਬਰ ਨੂੰ ਤਿਆਰ ਕਰਕੇ ਕਮੇਟੀ ਦੇ ਹਵਾਲੇ ਕਰਨਾ ਸੀ ਪਰ ਇਹ ਸ਼ਨਿਚਰਵਾਰ ਤੱਕ ਵੀ ਮੁਕੰਮਲ ਨਹੀਂ ਹੋ ਸਕਿਆ। 10 ਕਰੋੜ ਦੀ ਲਾਗਤ ਨਾਲ ਬਣ ਰਹੇ ਇਸ ਪੰਡਾਲ ਵਿੱਚ ਜਿੱਥੇ ਸ਼ਨੀਵਾਰ ਨੂੰ ਤਿਆਰੀਆਂ ਚੱਲ ਰਹੀਆਂ ਸੀ, ਉਥੇ ਹੀ ਇਸਤਰੀ ਸੰਮੇਲਨ ਵੀ ਚੱਲ ਰਿਹਾ ਸੀ। ਅਕਾਲੀ ਲੀਡਰ ਇਸ ਗੱਲੋਂ ਔਖੇ ਸੀ ਕਿ ਇੱਕ ਪਾਸੇ ਤਾਂ ਸਰਕਾਰ ਨਾਲ ਮੁੱਖ ਪੰਡਾਲ ਨੂੰ ਲੈ ਕੇ ਮੁਕਾਬਲੇਬਾਜ਼ੀ ਚੱਲ ਰਹੀ ਹੈ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦਾ 10 ਕਰੋੜੀ ਪੰਡਾਲ ਅਜੇ ਤਿਆਰ ਵੀ ਨਹੀਂ ਹੋਇਆ। ਗੁਰਦੁਆਰਾ ਬੇਰ ਸਾਹਿਬ ਦੇ ਨਵੇਂ ਬਣੇ ਪ੍ਰਸ਼ਾਸਕੀ ਕੰਪਲੈਕਸ ਵਿੱਚ ਅਕਾਲੀ ਲੀਡਰਾਂ ਨੇ ਪੰਡਾਲ ਤਿਆਰ ਨਾ ਹੋਣ ਕਾਰਨ ਭੜਾਸ ਕੱਢੀ। ਬਹੁਤੇ ਅਕਾਲੀ ਲੀਡਰ ਇਸ ਗੱਲੋਂ ਲੋਹੇ ਲਾਖੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਸਵਾਗਤੀ ਗੇਟਾਂ ’ਤੇ ਕਾਲਾ ਕੱਪੜਾ ਕਿਉਂ ਲਾਇਆ ਗਿਆ ਹੈ? ਅਕਾਲੀ ਲੀਡਰਾਂ ਵੱਲੋਂ ਪ੍ਰਗਟਾਏ ਗਏ ਰੋਸ ਮਗਰੋਂ ਗੇਟਾਂ ’ਤੇ ਕਾਲੇ ਦੀ ਥਾਂ ਕੇਸਰੀ ਰੰਗ ਦਾ ਕੱਪੜਾ ਚੜ੍ਹਾਇਆ ਗਿਆ। ਕਈ ਅਕਾਲੀ ਲੀਡਰਾਂ ਵੱਲੋਂ ਆਪਣੇ ਇਸ ਪੰਡਾਲ ਨੂੰ ਕੋਲਡ ਸਟੋਰ ਕਿਹਾ ਜਾ ਰਿਹਾ ਹੈ ਕਿਉਂਕਿ ਇਸ ਦੀ ਬਾਹਰੋਂ ਦਿੱਖ ਕੋਲਡ ਸਟੋਰ ਵਰਗੀ ਲੱਗਦੀ ਹੈ ਤੇ ਅੰਦਰ ਚੱਲਦੇ ਏਅਰ ਕੰਡੀਸ਼ਨ ਵੀ ਸੰਗਤ ਨੂੰ ਕੰਬਣੀ ਛੇੜ ਰਹੇ ਹਨ। ਇਸ ਦੌਰਾਨ ਮੁਕਤਸਰ ਜ਼ਿਲ੍ਹੇ ਵਿੱਚੋਂ ਆਈਆਂ ਕੁਝ ਬੀਬੀਆਂ ਨੇ ਕਿਹਾ ਅਕਾਲੀਆਂ ਦਾ ਪੰਡਾਲ ਅਜੇ ਤਿਆਰ ਵੀ ਨਹੀਂ ਹੋਇਆ ਜਦਕਿ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਹੈ। ਚਾਰ ਦਿਨਾਂ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ ਸੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget