ਪੜਚੋਲ ਕਰੋ

ਸੂਬੇ ਭਰ ਵਿੱਚ ਹੁਣ ਤੱਕ 66.8 ਲੱਖ ਮੀਟਿਰਕ ਟਨ ਕਣਕ ਮੰਡੀਆਂ 'ਚ ਪੁੱਜੀ, 4 ਲੱਖ ਤੋਂ ਵੱਧ ਕਿਸਾਨਾਂ ਨੂੰ 9170 ਕਰੋੜ ਦਾ ਕੀਤਾ ਭੁਗਤਾਨ: ਮੁੱਖ ਸਕੱਤਰ

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 132 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਇਸ ਵਿੱਚੋਂ ਕੱਲ੍ਹ ਸ਼ਾਮ ਤੱਕ ਮੰਡੀਆਂ ਵਿੱਚ 66.8 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਭਾਵ ਮੰਡੀਆਂ ਵਿੱਚ ਸੰਭਾਵਿਤ ਆਮਦ ਨਾਲੋਂ ਅੱਧੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 91 ਫੀਸਦ ਭਾਵ 60.9 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। 

ਸ੍ਰੀ ਵਰਮਾ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਆਮਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਫਸਲ ਦੀ ਸਾਫ-ਸਫਾਈ, ਖਰੀਦ ਅਤੇ ਤੋਲਾਈ ਕੀਤੀ ਜਾ ਰਹੀ ਹੈ। ਇਸ ਉਪਰੰਤ ਕਿਸਾਨ ਮੰਡੀ ਵਿੱਚੋਂ ਜਾ ਸਕਦੇ ਹਨ। ਖਰੀਦ ਦੇ 48 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਤਹਿਤ ਭੁਗਤਾਨ ਕੀਤਾ ਜਾ ਰਿਹਾ ਹੈ।

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 7950 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਇਸ ਦੇ ਉਲਟ ਕਿਸਾਨਾਂ ਨੂੰ 9170 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਦਾ ਭਾਵ ਕਈ ਮਾਮਲਿਆਂ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ 4 ਲੱਖ ਤੋਂ ਵੱਧ ਕਿਸਾਨਾਂ ਨੂੰ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਸਕੱਤਰ ਨੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਭਮੱਦੀ ਦੇ ਕਿਸਾਨ ਸੁਖਦੀਪ ਸਿੰਘ ਪੁੱਤਰ ਸ੍ਰੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਅੱਜ ਉਸ ਦੀ ਫਸਲ ਦੁਪਹਿਰ 12:30 ਵਜੇ ਖਰੀਦੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪਿੰਡ ਹੁਸੈਨਪੁਰ ਦੇ ਕਿਸਾਨ ਨਰਿੰਦਰ ਸਿੰਘ ਪੁੱਤਰ ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ 7:30 ਵਜੇ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਇਆ ਸੀ। ਉਸ ਦੀ ਫਸਲ ਦੁਪਹਿਰ 12:40 ਵਜੇ ਖਰੀਦੀ ਗਈ ਸੀ। ਮੰਡੀ ਵਿੱਚ ਮੌਜੂਦ ਜ਼ਿਆਦਾਤਰ ਕਿਸਾਨ ਅੱਜ ਹੀ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਏ ਸਨ। 

ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਵਾਢੀ ਵਿੱਚ ਦੇਰੀ ਹੋਣ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਮੱਠੀ ਸੀ ਅਤੇ ਅਚਾਨਕ ਆਮਦ ਤੇਜ਼ ਹੋ ਗਈ ਪਰ ਸੂਬਾ ਸਰਕਾਰ ਇਸ ਸਬੰਧੀ ਦਿਨ ਰਾਤ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਪਿਛਲੇ ਸਾਲ ਇੱਕ ਦਿਨ ਵਿੱਚ ਫਸਲ ਦੀ ਸਭ ਤੋਂ ਵੱਧ ਚੁੱਕਾਈ 4.8 ਲੱਖ ਮੀਟ੍ਰਿਕ ਟਨ ਸੀ। ਇਸ ਦੇ ਮੁਕਾਬਲੇ ਕੱਲ੍ਹ ਫਸਲ ਦੀ ਚੁਕਾਈ ਇਸ ਹੱਦ ਨੂੰ ਪਾਰ ਕਰਕੇ 5.5 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ। 

ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਅਤੇ ਫਸਲ ਦੀ ਚੁੱਕਾਈ ਨੂੰ 6.5 ਲੱਖ ਮੀਟ੍ਰਿਕ ਟਨ ਪ੍ਰਤੀ ਦਿਨ ਤੱਕ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਖੰਨਾ ਮੰਡੀ ਵਿੱਚ ਕੱਲ੍ਹ ਸ਼ਾਮ ਤੱਕ 54 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਇਸ ਵਿੱਚੋਂ 100 ਫੀਸਦੀ ਫਸਲ ਦੀ ਖਰੀਦ ਹੋ ਚੁੱਕੀ ਹੈ। 48 ਘੰਟਿਆਂ ਅੰਦਰ ਕਿਸਾਨਾਂ ਨੂੰ 52 ਕਰੋੜ ਰੁਪਏ ਦਿੱਤੇ ਜਾਣੇ ਸਨ। ਇਸ ਦੇ ਉਲਟ ਕਿਸਾਨਾਂ ਨੂੰ 72 ਕਰੋੜ ਰੁਪਏ ਪਹਿਲਾਂ ਹੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਉਨ੍ਹਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖਰੀਦ ਜਾਂ ਅਦਾਇਗੀ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 'ਤੇ ਸੂਚਨਾ ਦੇ ਸਕਦਾ ਹੈ। ਕਿਸਾਨ ਵੱਲੋਂ ਦਿੱਤੀ ਗਈ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget