ਨਵੀਂ ਦਿੱਲੀ: ਕਿਸਾਨ ਅੰਦੋਲਨ ਦੀ ਸ਼ੁਰੂਆਤ ਨੂੰ 100 ਤੋਂ ਵੱਧ ਦਿਨ ਹੋਏ ਹਨ, ਪਰ ਅੰਦੋਲਨ ਵਿੱਚ ਸ਼ਾਮਲ ਕਿਸਾਨ ਹਾਰ ਮੰਨਣ ਲਈ ਤਿਆਰ ਨਹੀਂ। ਇਸ ਦੇ ਨਾਲ ਹੀ ਉਹ ਕਾਨੂੰਨ ਵਾਪਸ ਲੈਣ ਦੀ ਪੁਰਜ਼ੋਰ ਮੰਗ ਕਰ ਰਹੇ ਹਨ। ਅੰਦੋਲਨ ਵਿੱਚ ਸ਼ਾਮਲ ਔਰਤਾਂ ਦੀ ਨਿਡਰਤਾ ਤੇ ਵਿਸ਼ਵਾਸ ਦੇ ਮੱਦੇਨਜ਼ਰ ਟਾਈਮ ਮੈਗਜ਼ੀਨ ਨੇ ਆਪਣੇ ਅੰਤਰਰਾਸ਼ਟਰੀ ਕਵਰ 'ਤੇ ਉਨ੍ਹਾਂ ਦੇ ਵਿਰੋਧ ਦੀ ਤਸਵੀਰ ਨੂੰ ਖਾਸ ਥਾਂ ਦਿੱਤੀ ਹੈ।
ਦੱਸ ਦਈਏ ਕਿ ਇਹ ਔਰਤਾਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੀਆਂ ਹਨ ਤੇ ਹੁਣ ਇਨ੍ਹਾਂ ਨੂੰ ਅੰਤਰਰਾਸ਼ਟਰੀ ਮੈਗਜ਼ੀਨ ਨੇ ਕਵਰ ਪੇਜ਼ ਦਾ ਹਿੱਸਾ ਬਣਾਇਆ ਹੈ। ਇੱਕ ਟੈਗ ਲਾਈਨ ਦਿੱਤੀ ਗਈ ਹੈ ਜਿਸ ਵਿੱਚ ਲਿਖਿਆ ਹੈ, 'ਮੈਨੂੰ ਡਰਾਇਆ ਨਹੀਂ ਜਾ ਸਕਦਾ, ਮੈਨੂੰ ਖਰੀਦਿਆ ਨਹੀਂ ਜਾ ਸਕਦਾ।"
ਵੇਖੋ ਟਾਈਮ ਮੈਗਜ਼ੀਨ ਦਾ ਨਵਾਂ ਕਵਰ:
ਇਸ ਦੇ ਨਾਲ ਹੀ ਟਾਈਮ ਮੈਗਜ਼ੀਨ ਦੇ ਇੱਕ ਲੇਖ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਔਰਤ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਵਾਅਦਾ ਕਰਦੀ ਹੈ ਤੇ ਅਜੇ ਵੀ ਇਸ ‘ਤੇ ਅੜੀਆਂ ਹਨ। ਹਾਲਾਂਕਿ ਸਰਕਾਰ ਨੇ ਔਰਤਾਂ ਨੂੰ ਘਰ ਪਰਤਣ ਲਈ ਕਿਹਾ ਪਰ ਇਸ ਦੇ ਉਲਟ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦੇ ਨਾਲ ਔਰਤਾਂ ਨੇ ਇਸ ਅੰਦੋਲਨ 'ਚ ਵਧ-ਚੜ ਕੇ ਹਿੱਸਾ ਲਿਆ।
ਇਹ ਵੀ ਪੜ੍ਹੋ: ਰੈਪਰ ਬਾਦਸ਼ਾਹ ਤੇ ਪੰਜਾਬ ਦੀ ਕੈਟਰੀਨਾ ਕੈਫ ਦਾ ਗੀਤ 'Fly' ਰਿਲੀਜ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904