ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇ ਤੋਂ ਬਾਅਦ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਕੁਲਵੰਤ ਸਿੱਧੂ ਨੇ ਲਾਡੋਵਾਲ ਟੌਲ ਪਲਾਜ਼ਾ ਨੇੜੇ ਟਿੱਪਰ ਚਾਲਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਧਰਨਾ ਚੁਕਵਾ ਦਿੱਤਾ ਹੈ। ਟਿੱਪਰ ਚਾਲਕ ਬੀਤੇ ਕਈ ਦਿਨਾਂ ਤੋਂ ਧਰਨੇ ਤੇ ਬੈਠੇ ਹੋਏ ਸਨ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਦੱਸਿਆ ਕਿ ਬੀਤੇ ਦਿਨੀਂ ਟਿੱਪਰ ਚਾਲਕਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲੇ ਸਨ ਅਤੇ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਇਕ ਖੱਡ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਬਾਕੀ ਖੱਡਾਂ ਖੁੱਲ੍ਹ ਜਾਣਗੀਆਂ। ਉਨ੍ਹਾਂ  ਕਿਹਾ ਕਿ ਇਸ ਦੇ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਰੇਤ ਸਸਤੀ ਮਿਲੇਗੀ। 

 

ਓਧਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੀ ਚੁਕਾਈ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਜ਼ਰੂਰ ਕਰਨਾ ਪੈ ਰਿਹਾ ਹੈ ਪਰ ਬਾਵਜੂਦ ਇਸਦੇ ਅਧਿਕਾਰੀਆਂ ਨੂੰ ਵੀ ਕਿਸਾਨਾਂ ਦੀ ਫ਼ਸਲ ਚੁਕਾਈ ਅਤੇ ਮੰਡੀਆਂ 'ਚ ਪੁਖਤਾ ਇੰਤਜ਼ਾਮ ਲਈ ਕਿਹਾ ਗਿਆ ਹੈ। 

 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਮੁੱਖ ਮੰਤਰੀ ਖਿਲਾਫ ਪੰਚਾਇਤੀ ਜ਼ਮੀਨ ਨੂੰ ਲੈ ਕੇ ਦਿੱਤੇ ਜਾ ਰਹੇ ਧਰਨਿਆਂ ਨੂੰ ਲੈ ਕੇ ਵੀ ਕਿਹਾ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਬਾਰੇ ਜਾਣਦੇ ਹਨ ਅਤੇ ਉਹਨਾਂ ਵੱਲੋਂ ਪ੍ਰੋਜੈਕਟ ਬਣਾਏ ਗਏ ਹਨ , ਜੋ ਵੀ ਫ਼ੈਸਲਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲੈਂਦੇ ਨੇ, ਉਹ ਕਿਸਾਨਾਂ ਦੇ ਹਿੱਤ ਵਿਚ ਹੈ। 


ਦੂਜੇ ਪਾਸੇ ਟਿੱਪਰ ਚਾਲਕ ਐਸੋਸੀਏਸ਼ਨ ਦੇ ਮੈਂਬਰਾਂ ਦਾ ਕਹਿਣਾ ਸੀ ਕਿ ਉਹ ਸਰਕਾਰ ਦੇ ਧੰਨਵਾਦੀ ਹਨ, ਲੇਕਿਨ ਜਿਹੜੀ ਰਤਨਗਡ਼੍ਹ ਦੀ ਇੱਕ ਖੱਡ ਖੋਲ੍ਹੀ ਗਈ ਹੈ ,ਉਸ ਨਾਲ ਕੰਮ ਪੂਰਾ ਨਹੀਂ ਹੋਣ ਵਾਲਾ ਅਤੇ ਸਰਕਾਰ ਨੂੰ ਬਾਕੀ ਦਰਿਆਈ ਖੱਡਾਂ ਵੀ ਸ਼ੁਰੂ ਕਰਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕਾਲਾਬਾਜ਼ਾਰੀ ਵਧੀ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।