Punjab News:  ਜ਼ਿਲ੍ਹਾ ਰੂਪਨਗਰ (ਰੋਪੜ) ਦੇ ਆਨੰਦਪੁਰ ਸਾਹਿਬ ਵਿੱਚ ਅੱਜ ਇੱਕ ਸੜਕ ਹਾਦਸੇ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ ਜਦੋਂ ਕਿ ਦੂਜੀ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਇਹ ਹਾਦਸਾ ਇੱਕ ਟਿੱਪਰ ਵੱਲੋਂ ਦੋ ਵਿਦਿਆਰਥਣਾਂ ਨੂੰ ਟੱਕਰ ਮਾਰਨ ਦੇ ਨਾਲ ਵਾਪਰਿਆ ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਹਾਈਵੇ ਜਾਮ ਕਰਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।


ਜ਼ਿਕਰ ਕਰ ਦਈਏ ਕਿ ਭਲਾਣ ਰੋਡ 'ਤੇ ਸਕੂਲ ਜਾ ਰਹੀਆਂ ਦੋ ਵਿਦਿਆਰਥਣਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਲੜਕੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ।


ਇਸ ਹਾਦਸੇ ਬਾਰੇ ਪਤਾ ਲੱਗਣ ਤੋਂ ਬਾਅਦ ਦੂਜੇ ਪਾਸੇ ਗੁੱਸੇ ਵਿੱਚ ਆਏ ਇਲਾਕਾ ਵਾਸੀਆਂ ਨੇ ਤੁਰੰਤ ਭਲਾਣ ਵਿੱਚ ਮੁੱਖ ਮਾਰਗ ਜਾਮ ਕਰ ਦਿੱਤਾ। ਇਸ ਮੌਕੇ ਸਥਾਨਕ ਲੋਕਾਂ ਨੇ ਸਰਕਾਰ ਖ਼ਿਲਾਫ਼ ਜਮ ਕੇ ਭੜਾਸ ਕੱਢੀ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਸੜਕਾਂ ਦਾ ਹਾਲਤ ਖ਼ਸਤਾ ਹੈ ਸਰਕਾਰ ਉਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਵੱਡੇ ਵਾਹਨਾਂ ਉੱਤੇ ਵੀ ਕੋਈ ਪਾਬੰਧੀ ਨਹੀਂ ਲਾ ਰਹੀ ਹੈ। ਜ਼ਿਕਰ ਕਰ ਦਈਏ ਕਿ ਇਸ ਵੇਲੇ ਨੰਗਲ ਨੂਰਪੁਰ ਬੇਦੀ ਰੋਡ ਜਾਮ ਹੈ। ਹਾਦਸਾ ਸਵੇਰੇ ਕਰੀਬ 8 ਵਜੇ ਵਾਪਰਿਆ।


ਇਸ ਦਰਦਨਾਕ ਹਾਦਸੇ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪੁੱਜ ਗਏ ਹਨ ਅਤੇ ਉਨ੍ਹਾਂ ਨੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋਂ: Jalandhar News: ਬੁਲੇਟ ਵਾਲੇ ਸਾਵਧਾਨ! ਲੁਟੇਰੇ ਬਣਾ ਰਹੇ ਨਿਸ਼ਾਨਾ, ਪਿਸਤੌਲ ਵਿਖਾ ਕੇ 'ਆਪ' ਲੀਡਰ ਤੋਂ ਖੋਹਿਆ ਮੋਟਰਸਾਈਕਲ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।