Lok Sabha Election 2024: ਪੰਜਾਬ ਦੇ ਕਿਸੇ ਵੀ ਉਮੀਦਵਾਰ ਦੀ ਦੇਖਣੀ ਪੂਰੀ ਕੁੰਡਲੀ? ਇਸ ਐਪ 'ਤੇ ਮਾਰ ਲਵੋ ਝਾਤ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ
Lok Sabha Election 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕੇਵਾਈਸੀ, ਸਕਸ਼ਮ, ਵੋਟਰ ਹੈਲਪਲਾਈਨ ਤੇ ਚੋਣ ਕਮਿਸ਼ਨ ਦੇ ਵੱਖ-ਵੱਖ ਮੋਬਾਇਲ ਐਪਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮੀਦਵਾਰ ਦੇ ਵੇਰਵੇ ਤੇ ਜਮ੍ਹਾਂ ਕਰਵਾਏ ਐਫੀਡੈਵਟਾਂ ਬਾਬਤ ਕੇ.ਵਾਈ.ਸੀ ਐਪ (ਨੋ ਯੂਅਰ ਕੈਂਡੀਡੇਟ-ਆਪਣੇ ਉਮੀਦਵਾਰ ਨੂੰ ਜਾਣੋ) ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਐਪ ਨੂੰ ਐਨਡਰਾਇਡ/ਆਈਫੋਨ ਮੋਬਾਇਲ ਵਿਚ ਡਾਊਨਲੋਡ ਕਰਕੇ ਆਸਾਨ ਤਰੀਕੇ ਨਾਲ ਉਮੀਦਵਾਰਾਂ ਦੇ ਵੇਰਵੇ ਹਾਸਲ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਹੋਰ ਵੀ ਕਈ ਐਪਾਂ ਬਾਰੇ ਆਸਾਨ ਭਾਸ਼ਾ ਵਿਚ ਬਹੁਤ ਰੌਚਕ ਜਾਣਕਾਰੀ ਸਾਂਝੀ ਕੀਤੀ ਹੈ।
ਸਿਬਿਨ ਸੀ ਨੇ ਇਸ ਐਪੀਸੋਡ ਵਿਚ ਆਈ.ਟੀ. ਖੇਤਰ ਦੀਆਂ ਕਈ ਪਹਿਲਕਦਮੀਆਂ ਬਾਬਤ ਵੀ ਜਾਣਕਾਰੀ ਸਾਂਝੀ ਕੀਤੀ ਹੈ ਜੋ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ਉੱਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਬਹੁਤ ਵਧੀਆਂ ਬੰਦੋਬਸਤ ਕੀਤੇ ਜਾ ਰਹੇ ਹਨ ਇਸ ਲਈ ਸਾਰੇ ਵੋਟਰ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨ ਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਵਿਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਚੋਣਾਂ ਬਾਬਤ ਤਾਜ਼ੀ ਅਤੇ ਪੁਖਤਾ ਜਾਣਕਾਰੀ ਹਾਸਲ ਕਰਨ ਲਈ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਤੇ ਯੂ ਟਿਊਬ) ਅਤੇ ਵਟਸਐਪ ਚੈੱਨਲ 'ਚੀਫ਼ ਇਲੈਕਟੋਰਲ ਆਫਿਸਰ, ਪੰਜਾਬ' ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।