Punjab News: ਪੰਜਾਬ ਸਰਕਾਰ ਵੱਲੋਂ  400 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਮਗਰੋਂ ਵਿਰੋਧੀ ਦਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨ ਲੱਗੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਪਹਿਲਾਂ ਹੀ ਚੱਲ ਰਹੇ ਸਿਹਤ ਕੇਂਦਰਾਂ ਉੱਪਰ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਲੈ ਕੇ ਮੁਹਿੰਮ ਹੀ ਛੇੜ ਦਿੱਤੀ ਹੈ। ਅਕਾਲੀ ਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ਼ ਉੱਪਰ ਉਨ੍ਹਾਂ ਮੁਹੱਲਾ ਕਲੀਨਿਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਪੁਰਾਣੇ ਸਿਹਤ ਕੇਂਦਰਾਂ ਵਿੱਚ ਹੀ ਬਣਾਇਆ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ ਅੱਗਾ ਦੌੜ ਤੇ ਪਿੱਛਾ ਚੌੜ..ਪੰਜਾਬ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਾਹਜ਼ ਕਰ ਦਿੱਤਾ ਹੈ। "ਆਮ ਆਦਮੀ ਕਲੀਨਿਕ" ਜਾਅਲੀ ਬਦਲਾਅ ਦੁਆਰਾ ਪੰਜਾਬੀਆਂ ਸਮੇਤ ਪੂਰੇ ਦੇਸ਼ ਵਾਸੀਆਂ ਨੂੰ ਮੂਰਖ ਬਣਾਉਣ ਦਾ ਮਹਿਜ਼ ਇੱਕ ਤਰੀਕਾ ਹੈ



ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਸਸਤੇ ਵਿੱਚ ਹੀ ਆਪਣੀ ਬੱਲੇ-ਬੱਲੇ ਕਰਾਉਣ ਕਰਕੇ ਕਸੂਤੀ ਘਿਰਦੀ ਜਾ ਰਹੀ ਹੈ। ਬੇਸ਼ੱਕ ਪੰਜਾਬ ਸਰਕਾਰ ਦੇ ਮੁਹੱਲਾ ਕਲੀਨਿਕਾਂ ਦੀ ਕੇਂਦਰ ਸਰਕਾਰ ਤੱਕ ਨੇ ਪ੍ਰਸੰਸਾ ਕੀਤੀ ਸੀ ਪਰ ਹੁਣ ਕਾਹਲ ਵਿੱਚ ਖੋਲ੍ਹੇ 400 ਹੋਰ ਮੁਹੱਲਾ ਕਲੀਨਿਕ ਸਰਕਾਰ ਦੀ ਕਿਰਕਿਰੀ ਕਰਵਾ ਰਹੇ ਹਨ। ਬਹੁਤੀਆਂ ਥਾਵਾਂ ਉੱਪਰ ਵੇਖਣ ਨੂੰ ਮਿਲ ਰਿਹਾ ਹੈ ਕਿ ਸਰਕਾਰ ਨੇ ਪਹਿਲਾਂ ਹੀ ਚੱਲ ਰਹੇ ਸਿਹਤ ਕੇਂਦਰਾਂ ਉੱਪਰ ਸੀਐਮ ਭਗਵੰਤ ਮਾਨ ਦੀ ਫੋਟੋ ਲਾ ਕੇ ਵਾਹ-ਵਾਹ ਖੱਟ ਲਈ ਹੈ।


ਇਹ ਵੀ ਪੜ੍ਹੋ: Punjab News: ਸੀਐਮ ਮਾਨ ਨੇ ਜੂਨੀਅਰ ਇੰਜਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Chandigarh News: ਸਿੱਖਾਂ ਨੂੰ ਸਮੇਂ ਦੀਆਂ ਸਰਕਾਰਾਂ ਤੇ ਅਦਾਲਤਾਂ ਤੋਂ ਇਨਸਾਫ਼ ਦੀ ਆਸ ਨਹੀਂ ਰੱਖਣੀ ਚਾਹੀਦੀ: ਭਾਈ ਅੰਮ੍ਰਿਤਪਾਲ ਸਿੰਘ