ਪੜਚੋਲ ਕਰੋ

Farmers Protest: ਹੁਣ ਟੌਲ ਪਲਾਜ਼ਿਆਂ ਖਿਲਾਫ ਅੰਦੋਲਨ! ਲੋਕਾਂ ਦੀ ਦੌਹਰੀ ਲੁੱਟ ਰੋਕਣ ਲਈ ਪੰਜਾਬ ਭਰ 'ਚ ਰਾਜ ਤੇ ਕੌਮੀ ਮਾਰਗਾਂ ’ਤੇ ਲੱਗੇ ਸਾਰੇ ਟੌਲ ਪਲਾਜ਼ੇ ਪੁੱਟੇ ਜਾਣ, ਕਿਸਾਨਾਂ ਦਾ ਐਲਾਨ

Farmers Protest: ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਵਿੱਚ 18 ਟੌਲ ਪਲਾਜ਼ੇ ਫਰੀ ਹਨ। ਇੱਕ ਪਾਸੇ ਲੋਕ ਖੁਸ਼ ਹਨ ਪਰ ਦੂਜੇ ਪਾਸੇ ਟੌਲ ਕੰਪਨੀਆਂ ਵਸੂਲੀ ਬੰਦ ਹੋਣ ਕਰਕੇ ਕਾਫੀ ਪ੍ਰੇਸ਼ਾਨ ਹਨ। ਅਹਿਮ ਗੱਲ ਹੈ ਕਿ ਕਿਸਾਨ ਹੁਣ ਇਨ੍ਹਾਂ ਟੌਲ ਪਲਾਜ਼ਿਆਂ...

Farmers Protest: ਕਿਸਾਨਾਂ ਦੇ ਧਰਨਿਆਂ ਕਰਕੇ ਪੰਜਾਬ ਵਿੱਚ 18 ਟੌਲ ਪਲਾਜ਼ੇ ਫਰੀ ਹਨ। ਇੱਕ ਪਾਸੇ ਲੋਕ ਖੁਸ਼ ਹਨ ਪਰ ਦੂਜੇ ਪਾਸੇ ਟੌਲ ਕੰਪਨੀਆਂ ਵਸੂਲੀ ਬੰਦ ਹੋਣ ਕਰਕੇ ਕਾਫੀ ਪ੍ਰੇਸ਼ਾਨ ਹਨ। ਅਹਿਮ ਗੱਲ ਹੈ ਕਿ ਕਿਸਾਨ ਹੁਣ ਇਨ੍ਹਾਂ ਟੌਲ ਪਲਾਜ਼ਿਆਂ ਨੂੰ ਗੈਰ-ਕਾਨੂੰਨੀ ਕਰਾਰ ਦੇ ਕੇ ਸਦਾ ਲਈ ਚੁੱਕਣ ਲਈ ਦਬਾਅ ਬਣਾ ਰਹੇ ਹਨ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਟੌਲ ਪਲਾਜ਼ਿਆਂ ਖਿਲਾਫ ਅੰਦੋਲਨ ਖੜ੍ਹਾ ਹੋ ਸਕਦਾ ਹੈ।

ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਦੇਸ਼ ਭਰ ਵਿੱਚ ਲੱਗੇ ਟੌਲ ਪਲਾਜ਼ੇ ਗ਼ੈਰਕਾਨੂੰਨੀ ਹਨ ਕਿਉਂਕਿ ਜਦੋਂ ਕੋਈ ਵਿਅਕਤੀ ਵਾਹਨ ਖਰੀਦਦਾ ਹੈ ਤਾਂ ਉਹ ਪਹਿਲਾਂ ਹੀ ਰੋਡ ਟੈਕਸ ਭਰ ਦਿੰਦਾ ਹੈ, ਇਸ ਲਈ ਟੌਲ ਪਲਾਜ਼ਿਆਂ ਵੱਲੋਂ ਵਾਹਨ ਚਾਲਕਾਂ ਤੋਂ ਸੜਕਾਂ ਦੀ ਮੁਰੰਮਤ ਲਈ ਵਸੂਲਿਆ ਜਾਣ ਵਾਲਾ ਟੌਲ ਉਨ੍ਹਾਂ ਦੀ ਦੋਹਰੀ ਲੁੱਟ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਲੁੱਟ ਹੁਣ ਹੋਰ ਨਹੀਂ ਹੋਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਭਰ ਵਿੱਚ ਰਾਜ ਤੇ ਕੌਮੀ ਮਾਰਗਾਂ ’ਤੇ ਲੱਗੇ ਸਾਰੇ ਟੌਲ ਪਲਾਜ਼ੇ ਪੁੱਟੇ ਜਾਣ।

ਦੱਸ ਦਈਏ ਕਿ ਪੰਜਾਬ ਵਿਚਲੇ ਰਾਜ ਮਾਰਗਾਂ ਤੇ ਕੌਮੀ ਮਾਰਗਾਂ ’ਤੇ ਲੱਗੇ 18 ਟੌਲ ਪਲਾਜ਼ਿਆਂ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਕਾਰਨ ਟੌਲ ਕੰਪਨੀਆਂ ਦੀ ਵਸੂਲੀ ਦਾ ਅਮਲ ਬੰਦ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ 15 ਦਸੰਬਰ ਤੋਂ ਟੌਲ ਪਲਾਜ਼ਿਆਂ ’ਤੇ ਨਾਕੇ ਲਾਏ ਹੋਏ ਹਨ।

ਉਂਝ ਕਿਸਾਨਾਂ ਨੇ ਟੌਲ ਪਲਾਜ਼ਿਆਂ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਇਸ ਧਰਨੇ ਦੌਰਾਨ ਪੂਰੇ ਮਹੀਨੇ ਦੀ ਤਨਖ਼ਾਹ ਉਨ੍ਹਾਂ ਨੂੰ ਟੌਲ ਪਲਾਜ਼ਾ ਕੰਪਨੀਆਂ ਤੋਂ ਦਿਵਾਈ ਜਾਵੇਗੀ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ 18 ਟੌਲ ਪਲਾਜ਼ਿਆਂ ਅੱਗੇ ਚੱਲ ਰਹੇ ਧਰਨੇ ਅੱਜ 6ਵੇਂ ਦਿਨ ਤੇ ਨੌਂ ਡੀਸੀ ਦਫਤਰਾਂ ਅੱਗੇ ਲੱਗੇ ਧਰਨੇ 25ਵੇਂ ਦਿਨ ਵੀ ਜਾਰੀ ਹਨ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤੇ ਜ਼ੀਰਾ ਮੋਰਚੇ ਵਿੱਚ ਜਬਰ ਬੰਦ ਨਾ ਕੀਤਾ ਗਿਆ ਤਾਂ ਸੂਬੇ ਭਰ ਵਿੱਚ ਜਾਮ ਲਾ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਇਹ ਵੀ ਪੜ੍ਹੋ: Emotional Video: ਵੱਡੇ ਭਰਾ ਦਾ ਤੋਹਫਾ ਦੇਖ ਕੇ ਛੋਟੇ ਭਰਾ ਦੀ ਅੱਖਾਂ 'ਚ ਆਏ ਖੁਸ਼ੀ ਦੇ ਹੰਝੂ, ਭਾਵੁਕ ਕਰ ਰਿਹਾ ਵੀਡੀਓ

ਇਸ ਮੌਕੇ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ 50 ਪਿੰਡਾਂ ਦਾ ਪਾਣੀ ਖਰਾਬ ਕਰਨ ਤੇ ਹਜ਼ਾਰਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਮਾਲਬਰੋਜ਼ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਪਿਛਲੇ ਲਗਪਗ ਪੰਜ ਮਹੀਨਿਆਂ ਤੋਂ ਪੱਕਾ ਮੋਰਚਾ ਲਾ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਥਾਨਕ ਲੋਕਾਂ ਤੇ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਖਦੇੜਨ ਲਈ ਸਰਕਾਰ ਨੇ ਪੁਲੀਸ ਬਲ ਦੀ ਵਰਤੋਂ ਕੀਤੀ ਹੈ, ਜਿਸ ਦੀ ਪੁਰਜ਼ੋਰ ਨਿਖੇਧੀ ਕੀਤੀ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget