ਪੜਚੋਲ ਕਰੋ

ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਮੁੱਖ ਮੰਤਰੀ ਲਿਖੀ ਚਿੱਠੀ, 33 ਫੀਸਦੀ ਤੱਕ ਜੰਗਲੀ ਕਵਰ ਵਧਾਉਣ ਦੀ ਕੀਤੀ ਵਕਾਲਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਸਤਲੁੱਜ ਕੰਢੇ ਪੈਂਦੇ ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਲਿਖੀ ਹੈ। ਉਹਨਾਂ ਨਾਲ ਹੀ ਪੰਜਾਬ ਵਿੱਚ ਜੰਗਲੀ ਕਵਰ ਨੂੰ 3.67 ਫੀਸਦੀ ਤੋਂ ਵਧਾ ਕੇ ਭਾਰਤ ਦੇ ਬਾਕੀ ਸੂਬਿਆਂ ਦੇ ਬਰਾਬਰ 33 ਫੀਸਦੀ ਕਰਨ ਬਾਰੇ ਵੀ ਸਾਰਥਕ ਕਦਮ ਚੁੱਕਣ ਦੀ ਵਕਾਲਤ ਕੀਤੀ ਹੈ। 

ਸੰਧਵਾਂ ਵਲੋਂ ਲਿਖੇ ਪੱਤਰ 'ਚ ਕਿਹਾ ਗਿਆ ਹੈ ਕਿ ਵਾਰਿਅਰ ਮੋਮਜ਼, ਮਦਰਜ਼ ਵਾਰ ਕਲੀਨ ਏਅਰ ਅਤੇ ‘ਵੀ ਸਪੋਰਟ ਅਵਰ ਫਾਰਮਜ਼’ , ਭਾਈ ਘਨਈਆ ਕੈਂਸਰ ਰੋਕੋ ਸੇਵਾ ਸੁਸਾਇਟੀ, ਨਰੋਆ ਪੰਜਾਬ ਮੰਚ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਫਾਰੈਸਟ ਕਵਰੇਜ ਵਧਾਉਣ ਲਈ  ਬਹੁਤ ਹੀ ਚੰਗੇ ਸੁਝਾਅ ਦਿੱਤੇ ਗਏ ਹਨ।  ਇਹ ਸੰਸਥਾਵਾਂ ਵਾਤਾਵਰਣ ਨਾਲ ਸਬੰਧਤ ਬਹੁਤ ਹੀ ਮਹੱਤਵਪੂਰਣ ਮੁੱਦੇ ਉਠਾ ਕੇ ਲੋਕਾਂ ਅਤੇ ਸਰਕਾਰ ਨੂੰ ਸੰਵੇਦਨਸ਼ੀਲ ਕਰਨ ਲਈ ਸਮੇਂ ਸਮੇਂ ਤੇ ਆਪਣੇ ਸੁਝਾਅ ਦੇ ਰਹੀਆਂ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਮੱਤੇਵਾੜਾ ਫਾਰੈਸਟ ਨੂੰ ਬਚਾਉਣ ਲਈ ਦਿੱਤੇ ਤਰਕ ਪਿਛਲੀ ਸਰਕਾਰਾਂ ਵੱਲੋਂ ਵਿਚਾਰੇ ਨਹੀਂ ਗਏ ਜਿਸ ਕਾਰਨ ਲੁਧਿਆਣੇ ਦੇ ਨਾਲ ਲਗਦੇ ਮੱਤੇਵਾੜਾ ਜੰਗਲ ਦਾ ਉਜਾੜ ਅਤੇ ਸਤਲੁੱਜ ਦਰਿਆ ਦੇ ਪਾਣੀ ਦਾ ਪ੍ਰਦੂਸ਼ਿਤ ਹੋਣਾ ਲਗਭਗ ਸੁਨਿਸ਼ਚਿਤ ਲੱਗ ਰਿਹਾ ਹੈ।

ਸਪੀਕਰ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਸਾਰੇ ਵਿਧਾਨਕਾਰ ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਮੁੱਦੇ ਪਿਛਲੀ ਵਿਧਾਨ ਸਭਾ ਵਿੱਚ ਉਠਾਉਂਦੇ ਰਹੇ ਹਨ ਪਰ ਇਨ੍ਹਾਂ ਮੁੱਦਿਆਂ 'ਤੇ ਪਿਛਲੀ ਸਰਕਾਰ ਨੇ ਕੋਈ ਸਕਾਰਾਤਮਕ ਕਦਮ ਨਹੀਂ ਚੁੱਕਿਆ ।

ਸੰਧਵਾਂ ਨੇ ਅੱਗੇ ਲਿਖਿਆ ਹੈ ਕਿ ਪੰਜਾਬ ਵਿਧਾਨ ਸਭਾ ਦੇ ਤਾਜ਼ਾ ਸੈਸ਼ਨ ਵਿੱਚ ਵੀ ਮੱਤੇਵਾੜਾ ਦੇ ਜੰਗਲ ਦਾ ਮੁੱਦਾ ਉੱਠਿਆ ਅਤੇ ਮੁੱਖ ਮੰਤਰੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਸ ਖੇਤਰ ਵਿੱਚ ਕੈਮੀਕਲ ਪ੍ਰੋਡਿਊਸ ਕਰਨ ਵਾਲੇ ਉਦਯੋਗ ਲਾਉਣ ਦੀ ਆਗਿਆ ਨਹੀਂ ਹੋਵੇਗੀ। ਪੰਜਾਬ ਵਿੱਚ ਜੰਗਲ ਦੇ ਖੇਤਰਾਂ ਨੂੰ ਹੋਰ ਵਧਾਉਣ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਕਿਹਾ ਕਿ ਮਾੜੇ ਵਾਤਾਵਰਣ ਦਾ ਲੋਕਾਂ ਦੀ ਸਿਹਤ ਉੱਤੇ ਵੀ ਬੁਰਾ ਪ੍ਰਭਾਵ ਪੈ ਰਿਹਾ ਹੈ।  ਇਸ ਲਈ ਸਨਅਤੀ ਸ਼ਹਿਰਾਂ ਦੇ ਨਜ਼ਦੀਕ ਦਰੱਖਤਾਂ ਦੇ ਸੁਰੱਖਿਆ ਕਵਚ ਨੂੰ ਵਧਾਉਣਾ ਬਹੁਤ ਹੀ ਜ਼ਰੂਰੀ ਹੈ। ਪੰਜਾਬ ਵਿੱਚ ਪਾਣੀ, ਸ਼ੋਰ ਅਤੇ ਹਵਾ ਦੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ, ਫੇਫੜੇ ਰੋਗ, ਅਸਥਮਾਂ ਆਦਿ ਨੂੰ ਰੋਕਣਾ ਸਮਾਜ ਅਤੇ ਸਰਕਾਰ ਦੀ ਅਹਿਮ ਹੀ ਨਹੀਂ ਸਗੋਂ ਪਹਿਲੀ ਜ਼ਿੰਮੇਵਾਰੀ ਹੈ। 

ਸਪੀਕਰ ਨੇ ਪੁਰਜ਼ੋਰ ਸਿਫਾਰਿਸ਼ ਕਰਦਿਆਂ ਲਿਖਿਆ ਹੈ ਕਿ ਵਿਧਾਨਕਾਰਾਂ ਵੱਲੋਂ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਦੇ ਨਾਲ ਨਾਲ,  ਲੋਕਾਂ ਦੇ ਮੁੱਦਿਆਂ 'ਤੇ ਚੁਣੀ ਗਈ ਨਵੀਂ ਸਰਕਾਰ ਵੱਲੋਂ ਨਵੇਂ ਜੰਗਲ ਲਗਾਉਣ ਲਈ, ਮੱਤੇਵਾੜਾ ਦੇ ਜੰਗਲ ਨੂੰ ਬਚਾਉਣ ਲਈ ਅਤੇ ਸਤਲੁਜ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਇਸ ਅਹਿਮ ਮੁੱਦੇ ਦਾ ਫੌਰੀ ਹੱਲ ਕੱਢਣ ਲਈ ਠੋਸ ਕਦਮ ਚੁੱਕਣ ਦੀ ਖੇਚਲ ਕੀਤੀ ਜਾਵੇ। ਇਸ ਨਾਲ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਅਹਿਮ ਮੁੱਦੇ ਬਾਰੇ ਸਰਕਾਰ ਦੀ ਸੰਵੇਦਨਸ਼ੀਲਤਾ ਦਾ ਅਹਿਸਾਸ ਆਮ ਜਨਤਾ ਨੂੰ ਹੋਵੇਗਾ ਅਤੇ ਇਹ ਮੱਤੇਵਾੜਾ ਦਾ ਜੰਗਲ ਜੋ ਕਿ ਲੁਧਿਆਣਾ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ,  ਇਸ ਦੇ ਜੰਗਲੀ ਜੀਵਾਂ ਅਤੇ ਪੰਛੀਆਂ ਨੂੰ ਕੁਦਰਤ ਵੱਲੋਂ ਇੱਕ ਸੁਰੱਖਿਆ ਕਵਰ ਹੈ, ਨੂੰ ਬਚਾਇਆ ਜਾ ਸਕੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Embed widget