ਮਲੋਟ: ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ ਤਹਿਤ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ। ਉਸ ਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਅੱਗੇ ਪਏ ਸ਼ਾਸ਼ਤਰਾਂ ਨਾਲ ਛੇੜਛਾੜ ਕੀਤੀ। ਫਿਰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਬਾਹਰ ਲੈ ਆਇਆ, ਜਿਸ ਨੂੰ ਨਿੱਤਨੇਮ ਕਰਕੇ ਹਟੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਨੇ ਦੇਖ ਲਿਆ।

ਉਸ ਤੋਂ ਪਵਿੱਤਰ ਸਰੂਪ ਲੈ ਕੇ ਮੁੜ ਅੰਦਰ ਸ਼ਸੋਬਿਤ ਕਰ ਦਿੱਤਾ, ਜਿਸ ਕਰਕੇ ਉਹ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਿਆ। ਨੌਜਵਾਨ ਨੂੰ ਫੜ੍ਹ ਕੇ ਬਿੱਧੀ ਚੰਦ ਸਪਰਦਾਏ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਕੋਲ ਪੇਸ਼ ਕਰਨ ਲਈ ਲਿਜਾਇਆ ਗਿਆ, ਜਿਨ੍ਹਾਂ ਉਸ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਇਸ ਵਿਅਕਤੀ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇ। ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਮਲੋਟ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਇੰਚਾਰਜ ਮੌਕੇ ’ਤੇ ਪੁੱਜੇ। 


ਦੱਸ ਦਈਏ ਕਿ ਚੋਣਾਂ ਨੇੜੇ ਆਉਣ ਉੱਪਰ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਸਿੱਖ ਸੰਗਤਾਂ ਵਿੱਚ ਰੋਸ ਹੈ। ਪਿਛਲੇ ਦਿਨੀਂ ਗੁੱਸੇ ਵਿੱਚ ਆਏ ਲੋਕਾਂ ਨੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਕੁੱਟ-ਕੁੱਟ ਮਾਰ ਵੀ ਦਿੱਤਾ ਸੀ।


 


ਇਹ ਵੀ ਪੜ੍ਹੋ: Smriti Irani: ਦੀ ਬੇਟੀ ਸ਼ੈਨੇਲ ਦੀ ਹੋਈ ਮੰਗਣੀ, ਫੋਟੋ ਸ਼ੇਅਰ ਕਰ ਕੇ ਕੇਂਦਰੀ ਮੰਤਰੀ ਨੇ ਜਵਾਈ ਨੂੰ ਦਿੱਤੀ ਚਿਤਾਵਨੀ, ਜਾਣੋ ਕੀ ਲਿਖਿਆ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904