ਪੜਚੋਲ ਕਰੋ

ਇੰਤਜ਼ਾਰ ਖ਼ਤਮ, ਅੱਜ ਹੋਵੇਗਾ ਚੰਨੀ ਕੈਬਨਿਟ ਦਾ ਵਿਸਥਾਰ! ਇਨ੍ਹਾਂ ਮੰਤਰੀਆਂ ਦੀ ਛੁੱਟੀ ਲਗਪਗ ਤੈਅ

ਕੈਪਟਨ ਅਮਰਿੰਦਰ ਸਮਰਥਕ 5 ਮੰਤਰੀਆਂ ਦੀ ਛੁੱਟੀ ਦੀ ਤਿਆਰੀ ਹੈ। ਜਦਕਿ ਕੈਪਟਨ ਸਰਕਾਰ ਦੇ 8 ਮੰਤਰੀ ਆਪਣੀ ਥਾਂ ਬਚਾਉਣ 'ਚ ਕਾਮਯਾਬ ਰਹਿ ਸਕਦੇ ਹਨ।

ਚੰਡੀਗੜ੍ਹ: ਦਿੱਲੀ ਤੋਂ ਲੈਕੇ ਚੰਡੀਗੜ੍ਹ ਤਕ ਚੱਲੀਆਂ ਲੰਬੀਆਂ ਮੀਟਿੰਗਾਂ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਵਜ਼ੀਰ ਸਹੁੰ ਚੁੱਕਣਗੇ। ਅੱਜ ਸ਼ਾਮ ਸਾਢੇ ਚਾਰ ਵਜੇ ਰਾਜਪਾਲ ਪੰਜਾਬ ਦੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣਗੇ। ਕੈਬਨਿਟ ਵਿਸਥਾਰ 'ਚ 15 ਮੰਤਰੀ ਸ਼ਾਮਿਲ ਕੀਤੇ ਜਾਣਗੇ। ਮੰਤਰੀ ਮੰਡਲ 'ਚ 7 ਨਵੇਂ ਚਿਹਰਿਆਂ ਨੂੰ ਥਾਂ ਮਿਲ ਸਕਦੀ ਹੈ। 
 
ਕੈਪਟਨ ਅਮਰਿੰਦਰ ਸਮਰਥਕ 5 ਮੰਤਰੀਆਂ ਦੀ ਛੁੱਟੀ ਦੀ ਤਿਆਰੀ ਹੈ। ਜਦਕਿ ਕੈਪਟਨ ਸਰਕਾਰ ਦੇ 8 ਮੰਤਰੀ ਆਪਣੀ ਥਾਂ ਬਚਾਉਣ 'ਚ ਕਾਮਯਾਬ ਰਹਿ ਸਕਦੇ ਹਨ। ਮੁੱਖ ਮੰਤਰੀ ਚੰਨੀ ਤੇ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਓਪੀ ਸੋਨੀ ਸਮੇਤ ਕੁੱਲ 18 ਵਿਧਾਇਕਾਂ ਨੂੰ ਮੰਤਰੀ ਮੰਡਲ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
 
ਕਿਸ-ਕਿਸ ਨੂੰ ਮਿਲੀ ਥਾਂ?
 
ਸੂਤਰਾਂ ਮੁਤਾਬਕ ਪਰਗਟ ਸਿੰਘ, ਰਾਜਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਸੰਗਤ ਸਿੰਘ ਗਿਲਜ਼ੀਆਂ, ਅਮਰਿੰਦਰ ਸਿੰਘ ਰਾਜਾ ਵੜਿੰਗ,  ਕੁਲਜੀਤ ਨਾਗਰਾ ਤੇ ਰਾਣਾ ਗੁਰਜੀਤ ਸਿੰਘ ਮੰਤਰੀ ਮੰਡਲ 'ਚ ਸ਼ਾਮਲ ਕੀਤੇ ਜਾ ਸਕਦੇ ਹਨ। ਪੰਜਾਬ ਦੇ ਸੰਭਾਵਿਤ ਮੰਤਰੀਆਂ 'ਚ ਪਰਗਟ ਸਿੰਘ, ਰਾਜਕੁਮਾਰ ਵੇਰਕਾ, ਗੁਰਕੀਰਤ ਸਿੰਘ ਕੋਟਲੀ, ਅਮਰਿੰਦਰ ਰਾਜਾ, ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜੀਆਂ ਤੇ ਰਾਣਾ ਗੁਰਜੀਤ ਸਿੰਘ ਸਹੁੰ ਚੁੱਕ ਸਕਦੇ ਹਨ। ਪਰਗਟ ਸਿੰਘ ਲਗਾਤਾਰ ਸਿੱਧੂ ਦੇ ਨਾਲ ਰਹੇ ਹਨ। ਗਿਲਜ਼ੀਆਂ ਤੇ ਨਾਗਰਾ ਪੰਜਾਬ ਕਾਂਗਰਸ ਚ ਕਾਰਜਕਾਰੀ ਪ੍ਰਧਾਨ ਹਨ ਤੇ ਵੇਰਕਾ ਪਾਰਟੀ ਦਾ SC ਚਿਹਰਾ ਹੈ।
 
ਇਨ੍ਹਾਂ ਦਾ ਪੱਤਾ ਕੱਟਣਾ ਤੈਅ
 
ਕੈਬਨਿਟ ਵਿਸਥਾਰ 'ਚ ਨਵੇਂ ਚਿਹਰੇ ਆਉਣਗੇ ਤਾਂ ਪੁਰਾਣੇ ਚਿਹਰੇ ਵੀ ਬਾਹਰ ਹੋਣਗੇ। ਅਮਰਿੰਦਰ ਸਮਰਥਕ ਮੰਤਰੀ ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਿਆਮ ਅਰੋੜਾ ਗੁਰਪ੍ਰੀਤ ਕਾਂਗੜ, ਰਾਣਾ ਗੁਰਮੀਤ ਸੋਢੀ ਤੇ ਬਲਬੀਰ ਸਿੱਧੂ ਦਾ ਪੱਤਾ ਕੱਟ ਸਕਦਾ ਹੈ।
ਕੁਰਸੀ ਬਚਾਉਣ 'ਚ ਕਾਮਯਾਬ ਰਹਿਣ ਵਾਲੇ
 
ਕਾਂਗਰਸ ਨੇ ਨਵਾਂ ਮੰਤਰੀ ਮੰਡਲ ਬਣਾਉਂਦੇ ਸਮੇਂ ਇਸ ਗੱਲ ਦਾ ਖਿਆਲ ਰੱਖਿਆ ਕਿ ਪਾਰਟੀ ਦੇ ਅੰਦਰ ਜ਼ਿਆਦਾ ਵਿਰੋਧ ਨਾ ਹੋਵੇ। ਇਸ ਲਈ ਹੀ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਇਸ ਗਠਨ 'ਚ ਕਈ ਪੁਰਾਣੇ ਚਿਹਰਿਆਂ ਨੂੰ ਵੀ ਥਾਂ ਦਿੱਤੀ ਜਾ ਰਹੀ ਹੈ। ਪਾਰਟੀ ਨੇ ਅਮਰਿੰਦਰ  ਸਿੰਘ ਸਰਕਾਰ 'ਚ ਮੰਤਰੀ ਰਹੇ ਵਿਜੇ ਇੰਦਰ ਸਿੰਗਲਾ, ਮਨਪ੍ਰੀਤ ਸਿੰਘ ਬਾਦਲ, ਬ੍ਰਹਮ ਮਹਿੰਦਰਾ, ਸੁਖਬੀਰ ਸਿੰਘ ਸਰਕਾਰੀਆ, ਤ੍ਰਿਪਤ ਰਾਜਿੰਦਰ ਬਾਜਵਾ, ਅਰੁਣਾ ਚੌਧਰੀ, ਰਜੀਆ ਸੁਲਤਾਨਾ ਤੇ ਭਾਰਤ ਭੂਸ਼ਣ ਆਸ਼ੂ ਨੂੰ ਮੰਤਰੀ ਮੰਡਲ ਚ ਬਣਾਈ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਵਿਰੋਧੀ ਪਾਰਟੀਆਂ ਦਾ ਕਾਂਗਰਸ 'ਤੇ ਤਨਜ ਕੱਸਣਾ ਲਗਾਤਾਰ ਜਾਰੀ ਹੈ।
ਦਿੱਲੀ 'ਚ ਕਾਂਗਰਸ ਲੀਡਰ ਰਾਹੁਲ ਗਾਂਧੀ ਤੇ ਪਾਰਟੀ ਦੇ ਹੋਰ ਸੀਨੀਅਰ ਮੈਂਬਰਾਂ ਦੇ ਨਾਲ ਬੈਠਕ ਤੋਂ ਬਾਅਦ ਚੰਨੀ ਕੈਬਨਿਟ ਦੇ ਨਾਵਾਂ 'ਤੇ ਸਹਿਮਤੀ ਬਣੀ। ਮੰਤਰੀਮੰਡਲ ਵਿਸਥਾਰ 'ਤੇ ਚਰਚਾ ਕਰਨ ਲਈ ਚੰਨੀ ਨੂੰ ਕਾਂਗਰਸ ਹਾਈਕਮਾਨ ਨੇ ਸ਼ੁੱਕਰਵਾਰ ਦਿੱਲੀ ਤਲਬ ਕੀਤਾ ਸੀ। ਆਮ ਆਦਮੀ ਪਾਰਟੀ ਤੋਂ ਲੈਕੇ ਅਕਾਲੀ ਦਲ ਨਵੀਂ ਕੈਬਨਿਟ 'ਤੇ ਨਜ਼ਰਾਂ ਟਿਕਾਈ ਬੈਠਾ ਹੈ।

ਟਾਪ ਹੈਡਲਾਈਨ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget