ਅੱਜ CM Mann ਕਰਨਗੇ ਮੁੰਬਈ 'ਚ ਉਦਯੋਗਪਤੀਆਂ ਨਾਲ ਬੈਠਕ, Production House ਮਾਲਕਾਂ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੋ ਦਿਨਾਂ ਦੌਰੇ 'ਤੇ ਮੁੰਬਈ ਪਹੁੰਚ ਗਏ ਹਨ। ਮੁੰਬਈ ਪਹੁੰਚਣ 'ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ...
ਰਜਨੀਸ਼ ਕੌਰ ਦੀ ਰਿਪੋਰਟ
Today CM Mann Will Hold A Meeting With Industrialists In Mumbai : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੋ ਦਿਨਾਂ ਦੌਰੇ 'ਤੇ ਮੁੰਬਈ ਪਹੁੰਚ ਗਏ ਹਨ। ਮੁੰਬਈ ਪਹੁੰਚਣ 'ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੇ ਮੈਨੇਜਮੈਂਟ ਨਾਲ ਮੁਲਾਕਾਤ ਕਰਨਗੇ।
ਇਹ ਹੈ ਸੀਐਮ ਮਾਨ ਦੀ ਕਾਰੋਬਾਰੀਆਂ ਨਾਲ ਮੁਲਾਕਾਤ ਦਾ ਉਦੇਸ਼
ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਇਸ ਨਾਲ ਹੀ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇਣਗੇ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਿਹਾ ਹੈ।
ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ
ਦੱਸ ਦੇਈਏ ਕਿ ਸਰਕਾਰ ਵੱਲੋਂ ਫਰਵਰੀ ਵਿੱਚ ਐਸਏਐਸ ਨਗਰ ਮੁਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਨੂੰ ਕਾਮਯਾਬ ਕਰਨ ਲਈ ਪੰਜਾਬ ਸਰਕਾਰ ਨੇ ਪੂਰੀ ਵਾਹ ਲਾ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸਮਿਟ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ। ਅੱਜ ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ ਹੋਵੇਗੀ।
ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
ਜੇ ਮੁੰਬਈ ਦੇ ਕਾਰੋਬਾਰੀ ਪੰਜਾਬ ਵਿੱਚ ਨਿਵੇਸ਼ ਕਰਨ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਪੰਜਾਬੀ ਫਿਲਮ ਇੰਡਸਟਰੀ ਪਹਿਲਾਂ ਹੀ ਵਿਸ਼ਾਲ ਹੈ ਅਤੇ ਇਹ ਪ੍ਰਸਤਾਵਿਤ ਫਿਲਮ ਸਿਟੀ ਇਸ ਨੂੰ ਵਿਆਪਕ ਪੱਧਰ 'ਤੇ ਫੈਲਣ ਦਾ ਮੌਕਾ ਦੇਵੇਗੀ। ਮੁੰਬਈ ਵਿੱਚ ਉਦਯੋਗਪਤੀਆਂ ਦੇ ਸਾਹਮਣੇ ਪੰਜਾਬ ਨੂੰ ਸਫ਼ਲਤਾ ਅਤੇ ਵਿਕਾਸ ਦੀ ਧਰਤੀ ਵਜੋਂ ਦਿਖਾਏਗਾ।
ਦੱਸਿਆ ਜਾ ਰਿਹੈ ਕਿ ਜੇ ਇਨਵੈਸਟ ਕਾਨਫਰੰਸ ਸਫਲ ਹੁੰਦੀ ਹੈ ਤਾਂ ਲਗਭਗ 1 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਅਤੇ ਸਰਕਾਰ ਵੱਲੋਂ ਸੂਬੇ ਵਿੱਚ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।