ਅੱਜ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ
Guru Ravidas Ji Prakash Purb: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Guru Ravidas Ji Prakash Purb: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਫਰਵਰੀ ਭਾਵ ਕਿ ਅੱਜ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ/ਸ਼ੋਭਾ ਯਾਤਰਾ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।ਇਸੇ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਵੱਲੋਂ ਵੀ 11 ਤੇ 12 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਇਨ੍ਹਾਂ 2 ਦਿਨਾਂ ਦੌਰਾਨ ਸ਼ਹਿਰ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀ, ਕਾਲਜ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ-ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
