ਪੜਚੋਲ ਕਰੋ
Advertisement
ਪੰਜਾਬ 'ਚ ਅੱਜ ਹਨ੍ਹੇਰੀ ਝੱਖੜ ਤੇ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪ੍ਰਾਂਤ ਦੇ ਕਈ ਖੇਤਰਾਂ ਵਿੱਚ ਮੰਗਲਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਬੁੱਧਵਾਰ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਗਿਆਨ ਵਿਭਾਗ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਈ ਖੇਤਰਾਂ ਵਿੱਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।
ਲੁਧਿਆਣਾ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪ੍ਰਾਂਤ ਦੇ ਕਈ ਖੇਤਰਾਂ ਵਿੱਚ ਮੰਗਲਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਬੁੱਧਵਾਰ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਗਿਆਨ ਵਿਭਾਗ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਈ ਖੇਤਰਾਂ ਵਿੱਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 23 ਤੇ 24 ਮਈ ਨੂੰ ਵੀ ਸੂਬੇ ਵਿੱਚ ਕਈ ਥਾਈਂ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ। ਮੰਗਲਵਾਰ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ 40.2 ਤੇ ਘੱਟ ਤੋਂ ਘੱਟ 24.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਬੁੱਧਵਾਰ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ ਜਦਕਿ 23 ਅਤੇ 24 ਮਈ ਨੂੰ ਗਰਜ ਚਮਕ ਨਾਲ ਬੂੰਦਾਬਾਂਦੀ ਹੋ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਤਕਨਾਲੌਜੀ
ਜਨਰਲ ਨੌਲਜ
Advertisement