ਲੁਧਿਆਣਾ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਪ੍ਰਾਂਤ ਦੇ ਕਈ ਖੇਤਰਾਂ ਵਿੱਚ ਮੰਗਲਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਬੁੱਧਵਾਰ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਗਿਆਨ ਵਿਭਾਗ ਦੁਆਰਾ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਈ ਖੇਤਰਾਂ ਵਿੱਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ।


ਮੌਸਮ ਵਿਭਾਗ ਮੁਤਾਬਕ 23 ਤੇ 24 ਮਈ ਨੂੰ ਵੀ ਸੂਬੇ ਵਿੱਚ ਕਈ ਥਾਈਂ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ। ਮੰਗਲਵਾਰ ਨੂੰ ਲੁਧਿਆਣਾ ਵਿੱਚ ਵੱਧ ਤੋਂ ਵੱਧ 40.2 ਤੇ ਘੱਟ ਤੋਂ ਘੱਟ 24.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਬੁੱਧਵਾਰ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ ਜਦਕਿ 23 ਅਤੇ 24 ਮਈ ਨੂੰ ਗਰਜ ਚਮਕ ਨਾਲ ਬੂੰਦਾਬਾਂਦੀ ਹੋ ਸਕਦੀ ਹੈ।