Punjab News: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਭਾਵ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਪੰਜਾਬ ਭਰ ਵਿੱਚ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਾਏ ਜਾਣਗੇ।


 ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।  ਉਨ੍ਹਾਂ 'ਆਪ' ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ 'ਤੇ ਖੂਨਦਾਨ ਕਰਨਾ ਚਾਹੀਦਾ ਹੈ।


ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਅਹੁਦੇਦਾਰਾਂ ਨੂੰ ਵੀ ਕੀਤੀ ਇਹ ਅਪੀਲ 


 ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ 'ਆਪ' ਪੰਜਾਬ ਦੇ ਸਾਰੇ ਵਰਕਰਾਂ ਨੂੰ ਮੰਗਵਾਰ ਨੂੰ (17 ਅਕਤੂਬਰ) ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।


ਰਾਮਪੁਰ ਫੂਲ ਵਿਸ਼ਾਲ ਖੂਨਦਾਨ ਕੈਂਪ 


ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ ਮੰਗਲਵਾਰ ਨੂੰ ਹੀ ਸਵੇਰੇ ਮੰਦਰ ਬੀਬੀ ਪਾਰੋ ਫੁੱਲ ਟਾਊਨ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਰਾਮਪੁਰ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇੱਕ ਪਾਸੇ ਜਿੱਥੇ ਜ਼ਿਆਦਾਤਰ ਪੁਰਾਣੇ ਮੁੱਖ ਮੰਤਰੀ ਆਪਣਾ ਜਨਮ ਦਿਨ ਪਹਾੜਾਂ ਦੀਆਂ ਵਾਦੀਆਂ ਅਤੇ ਆਲੀਸ਼ਾਨ ਹੋਟਲਾਂ ਵਿੱਚ ਮਨਾਉਂਦੇ ਸਨ, ਉੱਥੇ ਹੀ ਦੂਜੇ ਪਾਸੇ ਆਪ ਦੇ ਮੁੱਖ ਮੰਤਰੀ ਦਾ ਜਨਮ ਦਿਨ ਸਾਰੇ ਮੌਕਿਆਂ ‘ਤੇ ਮਨਾਇਆ ਜਾ ਰਿਹਾ ਹੈ। ਇਸ ਨੂੰ ਵਿਧਾਨ ਸਭਾ ਹਲਕਿਆਂ ‘ਚ ਖੂਨਦਾਨ ਕੈਂਪ ਵਰਗੇ ਸਮਾਜ ਸੇਵੀ ਕੰਮਾਂ ਦਾ ਆਯੋਜਨ ਕਰਕੇ ਮਨਾਇਆ ਜਾਵੇਗਾ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ