ਪੜਚੋਲ ਕਰੋ

Punjabi Divas 2023: ਹੈਰਾਨ ਕਰ ਦੇਵੇਗਾ ਪੰਜਾਬ ਦਾ ਇਤਿਹਾਸ, ਵਿਸ਼ਾਲ ਖੇਤਰ ਤੋਂ ਇੰਝ ਛੋਟੇ ਜਿਹੇ ਸੂਬੇ 'ਚ ਸੁੰਗੜੀ ਪੰਜ ਦਰਿਆਵਾਂ ਦੀ ਧਰਤੀ

Punjabi Divas 2023: ਪੰਜਾਬ ਦੀ ਪਹਿਲੀ ਵੰਡ 15 ਅਗਸਤ 1947 ਨੂੰ ਹੋਈ ਤੇ ਅੱਧਾ ਪੰਜਾਬ ਪਾਕਿਸਤਾਨ ਵਿੱਚ ਰਹਿ ਗਿਆ। ਫਿਰ ਪਹਿਲੀ ਨਵੰਬਰ 1966 ਨੂੰ ਪੰਜਾਬ ਵਿੱਚੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾ ਦਿੱਤਾ ਗਿਆ। ਆਓ ਜਾਣਦੇ ਹਾਂ ਪੰਜਾਬ ਦਾ ਇਤਿਹਾਸ...

Punjabi Divas 2023: ਅੱਜ ਪੰਜਾਬ ਦਿਵਸ ਹੈ। ਪਹਿਲੀ ਨਵੰਬਰ 1966 ਨੂੰ ਪੰਜਾਬ ਸੂਬਾ ਬਣਿਆ ਸੀ। ਇਸ ਦਿਨ ਪੰਜਾਬ ਨੂੰ ਬਹੁਤ ਗੁਆਉਣਾ ਵੀ ਪਿਆ। ਪੰਜਾਬ ਦੇ ਬਹੁਤ ਸਾਰੇ ਇਲਾਕੇ ਕੱਟ ਕੇ ਹਿਮਾਚਲ ਪ੍ਰਦੇਸ਼ ਤੇ ਹਰਿਆਣਾ ਬਣਾ ਦਿੱਤੇ ਗਏ। ਪੰਜਾਬ ਦੀ ਪਹਿਲੀ ਵੰਡ 15 ਅਗਸਤ 1947 ਨੂੰ ਹੋਈ ਤੇ ਅੱਧਾ ਪੰਜਾਬ ਪਾਕਿਸਤਾਨ ਵਿੱਚ ਰਹਿ ਗਿਆ। ਫਿਰ ਪਹਿਲੀ ਨਵੰਬਰ 1966 ਨੂੰ ਪੰਜਾਬ ਵਿੱਚੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾ ਦਿੱਤਾ ਗਿਆ। ਆਓ ਜਾਣਦੇ ਹਾਂ ਪੰਜਾਬ ਦਾ ਇਤਿਹਾਸ...

ਪੰਜਾਬ’ ਫਾਰਸੀ ਦੇ ਦੋ ਸ਼ਬਦਾਂ ਪੰਜ ਤੇ ਆਬ ਦੇ ਸੁਮੇਲ ਨਾਲ ਬਣਿਆ ਹੈ। ਇਹ ਪੰਜ ਦਰਿਆ ਸਤਲੁਜ, ਬਿਆਸ, ਰਾਵੀ, ਚਨਾਬ ਤੇ ਜਿਹਲਮ ਹਨ। ਯੂਨਾਨੀ ਲੋਕ ਪੰਜਾਬ ਨੂੰ ਪੈਂਟਾਪੋਟਾਮੀਆਂ ਨਾਂ ਨਾਲ ਜਾਣਦੇ ਸਨ ਜੋ ਪੰਜ ਇਕੱਠੇ ਹੁੰਦੇ ਦਰਿਆਵਾਂ ਦਾ ਅੰਦਰੂਨੀ ਡੈਲਟਾ ਹੈ। ਇਤਿਹਾਸਕ ਤੌਰ ਤੇ ਪੰਜਾਬ ਯੂਨਾਨੀਆਂ, ਮੱਧ ਏਸ਼ਿਆਈਆਂ, ਅਫਗਾਨੀਆਂ ਤੇ ਇਰਾਨੀਆਂ ਲਈ ਭਾਰਤੀ ਉਪ-ਮਹਾਂਦੀਪ ਦਾ ਪ੍ਰਵੇਸ਼-ਦੁਆਰ ਰਿਹਾ ਹੈ। ਖੇਤੀਬਾੜੀ ਪੰਜਾਬ ਦਾ ਸਭ ਤੋਂ ਵੱਡਾ ਉਦਯੋਗ ਹੈ। ਇਹ ਭਾਰਤ ਦਾ ਸਭ ਤੋ ਵੱਡਾ ਕਣਕ ਉਤਪਾਦਕ ਹੈ। 

ਮਹਾਂਭਾਰਤ ਸਮੇਂ ਦੌਰਾਨ ਪੰਜਾਬ ਨੂੰ ਪੰਚਨਦ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਹੜੱਪਾ (ਇਸ ਸਮੇਂ ਪੰਜਾਬ, ਪਾਕਿਸਤਾਨ ਵਿੱਚ) ਜਿਹੇ ਸ਼ਹਿਰਾਂ ਕਰਕੇ ਸਿੰਧੂ-ਘਾਟੀ ਸੱਭਿਅਤਾ ਪੰਜਾਬ ਇਲਾਕੇ ਦੇ ਕਾਫੀ ਵੱਡੇ ਹਿੱਸੇ ’ਚ ਫੈਲੀ ਹੋਈ ਸੀ। ਵੈਦਿਕ ਸੱਭਿਅਤਾ ਸਰਸਵਤੀ ਦੇ ਕਿਨਾਰੇ ਪੰਜਾਬ ਸਮੇਤ ਲਗਪਗ ਪੂਰੇ ਉੱਤਰੀ ਭਾਰਤ ’ਚ ਫੈਲੀ ਹੋਈ ਸੀ। ਪੰਜਾਬ ਗੰਧਾਰ, ਮਹਾਜਨਪਦ, ਨੰਦ, ਮੌਰੀਆਂ, ਸ਼ੁੰਗ, ਕੁਸ਼ਾਨ, ਗੁਪਤ ਖਾਨਦਾਨ ਸਮੇਤ ਮਹਾਨ ਪ੍ਰਾਚੀਨ ਸਾਮਰਾਜ ਦਾ ਹਿੱਸਾ ਸੀ।

ਆਪਣੇ ਭੂਗੋਲਕ ਟਿਕਾਣੇ ਕਰਕੇ ਪੰਜਾਬ ਦਾ ਇਲਾਕਾ ਪੱਛਮ ਤੇ ਪੂਰਬ ਵੱਲੋਂ ਲਗਾਤਾਰ ਹਮਲਿਆਂ ਤੇ ਹੱਲਿਆਂ ਹੇਠ ਰਿਹਾ। ਪੰਜਾਬ ਨੂੰ ਫਾਰਸੀਆਂ, ਯੂਨਾਨੀਆਂ, ਤੁਰਕਾ ਤੇ ਅਫਗਾਨੀਆਂ ਦੇ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੇ ਕਈ ਫਾਰਸੀ ਸਾਮਰਾਜਾਂ ਦੇ ਵਿੱਚ ਸੰਪਰਕ ਦਾ ਉਹ ਸਮਾਂ ਵਿਸ਼ੇਸ਼ ਮਹੱਤਵ ਰੱਖਦਾ ਹੈ ਜਦੋਂ ਇਸ ਦੇ ਕੁਝ ਹਿੱਸੇ ਸਾਮਰਾਜ ਦੇ ਨਾਲ ਹੀ ਰਲ਼ ਗਏ। ਆਉਣ ਵਾਲੀਆਂ ਸਦੀਆਂ ਵਿਚ ਜਦੋਂ ਫਾਰਸੀ ਮੁਗਲ ਸਰਕਾਰ ਦੀ ਭਾਸ਼ਾ ਬਣ ਗਈ। ਫਾਰਸੀ ਵਾਸਤੂਕਲਾ, ਕਵਿਤਾ, ਕਲਾ ਤੇ ਸੰਗੀਤ ਖੇਤਰ ਦੇ ਸੱਭਿਆਚਾਰ ਦਾ ਇੱਕ ਅਨਿੱਖੜ ਹਿੱਸਾ ਸਨ।

ਪ੍ਰਾਚੀਨ ਪੰਜਾਬ ਦੀਆਂ ਭੂਗੋਲਿਕ ਹੱਦਾਂ ਤੇ ਸਰਹੱਦਾਂ ਦੋ ਦਰਿਆਵਾਂ ਨਾਲ ਚੱਲਦੀਆਂ ਹਨ: ਪੂਰਬ (ਚੜ੍ਹਦੇ) ਵੱਲ ਅਤੇ ਪੱਛਮ (ਲਹਿੰਦੇ) ਵੱਲ। ਪੁਰਾਣਾ ਪੰਜਾਬ ਬਹੁਤ ਵੱਡਾ ਸੀ ਜਿਸ ਵਿੱਚ ਲਹਿੰਦਾ ਪੰਜਾਬ, ਜੰਮੂ ਕਸ਼ਮੀਰ, ਹਿਮਾਚਲ, ਹਰਿਆਣਾ, ਰਾਜਸਥਾਨ, ਦਿੱਲੀ ਵੀ ਆਉਂਦਾ ਸੀ। 

ਅੰਗਰੇਜ਼ਾਂ ਦੇ ਜਾਣ ਤੋਂ ਬਾਅਦ ਸੰਨ 1947 ਨੂੰ ਇਨ੍ਹਾਂ ਸਿਆਸਤਦਾਨਾਂ ਨੇ ਪੰਜਾਬ ਦੇ ਦੋ ਹਿੱਸੇ ਕਰ ਦਿੱਤੇ ਇਕ ਹਿੱਸਾ ਪਾਕਿਸਤਾਨ ਦਾ ਬਣ ਗਿਆ ਤੇ ਇੱਕ ਭਾਰਤ ਵਿਚ ਰਲਾ ਲਿਆ ਗਿਆ ਤੇ ਫਿਰ ਪੰਜਾਬ ਵੀ ਹੋਰ ਛੋਟਾ ਕਰ ਦਿੱਤਾ ਗਿਆ ਜਿਸ ਵਿੱਚੋਂ ਰਾਜਸਥਾਨ, ਜੰਮੂ, ਕਸ਼ਮੀਰ ਤੇ ਦਿੱਲੀ ਕੱਢ ਦਿੱਤੇ ਗਏ। ਆਖਰ 1 ਨਵੰਬਰ 1966 ਨੂੰ ਪੰਜਾਬ ਦੇ ਫੇਰ ਟੁਕੜੇ ਕਰ ਦਿੱਤੇ ਗਏ ਜਿਸ ਵਿੱਚੋਂ ਹਰਿਆਣਾ, ਹਿਮਾਚਲ ਬਣਾ ਦਿੱਤਾ ਗਿਆ। ਸੰਨ 1 ਨਵੰਬਰ 1966 ਨੂੰ ਪੰਜਾਬ ਵੱਖਰੀ ਹੋਂਦ ਵਿੱਚ ਆਇਆ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget