ਸੰਗਰੂਰ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਮਹਿਲ ਕਲਾਂ ਦੇ ਪਿੰਡ ਹਮੀਦੀ 'ਚ ਉਮੀਦਵਾ-ਰ ਕਮਲਦੀਪ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ।
ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਪੰਥਕ ਉਮੀਦਵਾਰ ਕਮਲਜੀਤ ਕੌਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 3 ਮਹੀਨੇ 'ਚ ਹੀ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਮੁੰਹ ਫੇਰ ਲਿਆ ਹੈ।
ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੇ ਗਏ ਰੋਡ ਸ਼ੋਅ ਨੂੰ ਵੀ ਲੋਕਾਂ ਦਾ ਕੋਈ ਸਮਰਥਨ ਨਹੀਂ ਮਿਲਿਆ ਹੈ।3000 ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਰੋਡ ਸ਼ੋਅ ਕਿਤਾ ਗਿਆ।ਉਨ੍ਹਾਂ ਟਿੱਪਣੀ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਨੌਕਰ ਬਣ ਗਿਆ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਅਸਲ 'ਚ ਕੇਜਰੀਵਾਲ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਦੇ ਮੁੱਦੇ ਤੇ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਤੇ ਕੰਮ ਕਰਨ ਵਾਲੇ ਨੌਜਵਾਨਾਂ ਦੀ ਹਰਿਆਣਾ ਸਰਕਾਰ ਵੱਲੋਂ ਨੌਕਰੀ ਦੀ ਗਰੰਟੀ ਦਿੱਤੇ ਜਾਣੇ 'ਤੇ ਕਿਹਾ ਕਿ 4 ਸਾਲਾਂ ਦੇ ਲਈ ਕੋਈ ਵੀ ਨੌਜਵਾਨ ਭਾਰਤੀ ਸੈਨਾ 'ਚ ਨੌਕਰੀ ਨਹੀਂ ਕਰਨਾ ਚਾਹੁੰਦਾ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ