ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਲਈ ਅੱਜ ਆਖ਼ਰੀ ਦਿਨ ਹੈ। ਚੋਣਾਂ ਲੜਨ ਲਈ ਕਾਂਗਰਸੀ ਲੀਡਰ ਅੱਜ ਦੇਰ ਰਾਤ ਤਕ ਦਾਅਵੇਦਾਰੀ ਦੇ ਕਾਗਜ਼ ਭਰ ਸਕਦੇ ਹਨ।
ਪੰਜਾਬ ਦੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸਪੱਸ਼ਟ ਕੀਤਾ ਉਮੀਦਵਾਰਾਂ ਨੂੰ ਟਿਕਟ ਦੇਣ ਦਾ ਆਖ਼ਰੀ ਫੈਸਲਾ ਪਾਰਟੀ ਹਾਈਕਮਾਨ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਬਗੈਰ ਦਾਅਵੇਦਾਰੀ ਦੇ ਕਾਗਜ਼ ਭਰਨ ਵਾਲੇ ਤੇ ਜਿੱਤਣ ਦੀ ਸਮਰਥਾ ਰੱਖਣ ਵਾਲੇ ਲੀਡਰ ਨੂੰ ਵੀ ਹਾਈਕਮਾਨ ਵੱਲੋਂ ਟਿਕਟ ਦਿੱਤੀ ਜਾ ਸਕਦੀ ਹੈ।
ਉੱਧਰ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਦੇ ਮੌਜੂਦਾ ਵਿਧਾਇਕ ਰਾਕੇਸ਼ ਪਾਂਡੇ ਨੇ ਚੋਣਾਂ ਲੜਨ ਲਈ ਆਪਣੇ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ।