Second Day of Arvind Kejriwal's Punjab Visit: ਆਮ ਨਹੀਂ ਹੁਣ ਖਾਸ! ਕੇਜਰੀਵਾਲ ਦੇ ਪ੍ਰੋਗਰਾਮ 'ਚ ਸਪੈਸ਼ਲ ਕਾਰਡ ਰਾਹੀਂ ਐਂਟਰੀ, ਮੀਡੀਆ ਤੋਂ ਵੀ ਬਣਾਈ ਦੂਰੀ
Punjab News: ਵੀਰਵਾਰ ਨੂੰ ਵੀ ਭਗਵੰਤ ਮਾਨ ਦੀ ਕੋਠੀ ਅੱਗੇ ਕੇਜਰੀਵਾਲ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਵੱਲੋਂ ਮੀਡੀਆ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਦੌਰਾਨ ਪੱਤਰਕਾਰਾਂ ਤੇ ਸੁਰੱਖਿਆ ਮੁਲਾਜ਼ਮਾਂ ਵਿਚਕਾਰ ਜੰਮ ਕੇ ਧੱਕਾਮੁੱਕੀ ਹੋਈ
ਬਠਿੰਡਾ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਉਹ ਅੱਜ ਬਠਿੰਡਾ ਵਿੱਚ ਵਪਾਰੀਆਂ ਤੇ ਕਾਰੋਬਾਰੀਆਂ ਨਾਲ ਗੱਲਬਾਤ ਕਰਨਗੇ। ਵੀਰਵਾਰ ਉਨ੍ਹਾਂ ਨੇ ਮਾਨਸਾ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ। ਕੇਜਰੀਵਾਲ ਦੇ ਦੌਰੇ ਦੀ ਖਾਸ ਗੱਲ ਇਹ ਹੈ ਕਿ ਉਹ ਮੀਡੀਆ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪ੍ਰੋਗਰਾਮਾਂ ਵਿੱਚ ਖਾਸ ਪ੍ਰਬੰਧ ਕੀਤੇ ਜਾ ਰਹੇ ਹਨ। ਬਠਿੰਡਾ ਵਿੱਚ ਅੱਜ ਸਪੈਸ਼ਲ ਕਾਰਡ ਰਾਹੀਂ ਹੀ ਪ੍ਰੋਗਰਾਮ ਵਿੱਚ ਐਂਟਰੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਅੱਜ ਦੂਜੇ ਦਿਨ ਵੀ ਮੀਡੀਆ ਨੂੰ ਪ੍ਰੋਗਰਾਮ ਤੋਂ ਦੂਰ ਰੱਖਿਆ ਗਿਆ ਹੈ। ਵੀਰਵਾਰ ਨੂੰ ਵੀ ਭਗਵੰਤ ਮਾਨ ਦੀ ਕੋਠੀ ਅੱਗੇ ਕੇਜਰੀਵਾਲ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਵੱਲੋਂ ਮੀਡੀਆ ਨਾਲ ਬਦਸਲੂਕੀ ਕੀਤੀ ਗਈ ਸੀ। ਇਸ ਦੌਰਾਨ ਪੱਤਰਕਾਰਾਂ ਤੇ ਸੁਰੱਖਿਆ ਮੁਲਾਜ਼ਮਾਂ ਵਿਚਕਾਰ ਜੰਮ ਕੇ ਧੱਕਾਮੁੱਕੀ ਹੋਈ ਤੇ ਇਲੈਕਟ੍ਰਾਨਿਕ ਮੀਡੀਆ ਨਾਲ ਸਬੰਧਤ ਇੱਕ ਪੱਤਰਕਾਰ ਹੇਠਾਂ ਸੜਕ ਉਪਰ ਜਾ ਡਿੱਗਿਆ ਤੇ ਕਈ ਹੋਰ ਪੱਤਰਕਾਰਾਂ ਨੂੰ ਵੀ ਪੁਲਿਸ ਦੀ ਕਥਿਤ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ ਸੀ।
ਦਰਅਸਲ ਕਿਸਾਨ ਅੰਦੋਲਨ ਕਰਕੇ ਪੰਜਾਬ ਅੰਦਰ ਸਿਆਸੀ ਲੀਡਰਾਂ ਦਾ ਵਿਰੋਧ ਹੋ ਰਿਹਾ ਹੈ। ਇਸੇ ਤਹਿਤ ਵੀਰਵਾਰ ਨੂੰ ਕੇਜਰੀਵਾਲ ਵੀ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਨਿਸ਼ਾਨਾ ਬਣੇ। ਮਾਨਸਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਕੇਜਰੀਵਾਲ ਨੂੰ ਇੱਕ ਕਮਰੇ ਵਿੱਚ ਬਿਠਾ ਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣ ਤੋਂ ਉਹ ਭੱਜ ਗਏ। ਇਸ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਜਰੀਵਾਲ ਖ਼ਿਲਾਫ਼ ਸਮਾਗਮ ਵਾਲੀ ਥਾਂ ਦੇ ਬਾਹਰ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: NEET Result 2021: NEET 2021 ਦੇ ਨਤੀਜੇ ਦੀ ਉਡੀਕ ਜਲਦੀ ਹੋਵੇਗੀ ਖ਼ਤਮ, ਇਸ ਤਰ੍ਹਾਂ ਚੈੱਕ ਕਰ ਸਕੋਗੇ ਆਪਣਾ ਸਕੋਰਕਾਰਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: