Punjab assembly session : ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਜਾਵੇਗੀ। 19 ਤੇ 20 ਜੂਨ ਲਈ ਮਾਨ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਹਲਾਂਕਿ ਇਸ 'ਤੇ ਸਵਾਲ ਹੁਣ ਵਿਰੋਧੀਆਂ ਪਾਰਟੀਆਂ ਨੇ ਵੀ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਵਿਧਾਨ ਸਭਾ ਸੈਸ਼ਨ 19 ਜੂਨ ਨੂੰ ਦੁਪਹਿਰ 2 ਵਜੇ ਦੇ ਕਰੀਬ ਸ਼ੁਰੂ ਹੋਵੇਗਾ। ਪਹਿਲੇ ਦਿਨ ਸਿਰਫ਼ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਅਗਲੇ ਦਿਨ ਲਈ ਕਰ ਦਿੱਤਾ ਜਾਵੇਗਾ। 20 ਜੂਨ ਨੂੰ ਸਿਰਫ਼ ਇੱਕ ਦਿਨ ਹੀ ਕੰਮਕਾਜ ਦਾ ਰਹਿਣ ਵਾਲਾ ਹੈ।
ਇਸ 'ਤੇ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਖੜ੍ਹੇ ਕੀਤੇ ਹਨ। ਸੁਖਪਾਲ ਖਹਿਰਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਅਤੇ ਕੁਲਤਾਰ ਸਿੰਘ ਸੰਧਾਵਾ ਵਿਰੋਧੀ ਧਿਰ ਵਿੱਚ ਹੁੰਦੇ ਸਨ ਤਾਂ ਸਵਾਲ ਖੜ੍ਹੇ ਕਰਦੇ ਸੀ ਕਿ ਵਿਧਾਨ ਸਭਾ ਦਾ ਹਾਸੋਹੀਣਾ ਸੈਸ਼ਨ ਬੁਲਾ ਕੇ ਪੰਜਾਬੀ ਦੀ ਜਨਤਾ ਦੇ ਪੈਸੇ ਬਰਬਾਦ ਕਰ ਰਹੇ ਹਨ। ਅਤੇ ਆਖਦੇ ਸਨ ਕਿ ਸ਼ਰਧਾਂਜਲੀਆਂ ਲਈ ਇੱਕ ਦਿਨ ਸਪੈਸ਼ਲ ਕਿਉਂ ਰੱਖਿਆ ਜਾਂਦਾ ? ਇਜਲਾਸ 'ਤੇ ਕਰੋੜਾਂ ਰੁਪਏ ਖਰਚੇ ਜਾਂਦੇ ਹਨ ਤੇ ਹੁਣ 19 ਤਰੀਕ ਦੇ ਸੈਸ਼ਨ ਦਾ ਏਜੰਡਾ ਸਿਰਫ ਸ਼ਰਧਾਂਜਲੀਆਂ ਦੇਣ ਦਾ ਹੈ! ਕੀ ਇਹ ਲੋਕਤੰਤਰ ਨਾਲ ਧੋਖਾ ਨਹੀਂ ਹੈ?
ਸੁਖਪਾਲ ਸਿੰਘ ਖਹਿਰਾ ਦਾ ਟਵੀਟ
ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਸਰਕਾਰ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਐਕਟ ਵਿੱਚ ਸੋਧ ਕਰਨ ਦਾ ਫੈਸਲਾ ਕਰ ਸਕਦੀ ਹੈ। ਜਿਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ “ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..”
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।