Punjab news: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਨ੍ਹਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।


ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਸੇਵਾ ਕੇਂਦਰਾਂ ਵਿਚ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।


ਇਹ ਵੀ ਪੜ੍ਹੋ: Patiala news: ASI ਰਘੁਵੀਰ ਸਿੰਘ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਗ੍ਰਿਫ਼ਤਾਰ, ਵਿਜੀਲੈਂਸ ਨੇ ਲੱਖਾਂ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।