ਨਵੀਂ ਦਿੱਲੀ : ਪਹਾੜਾਂ 'ਤੇ ਬਰਫਬਾਰੀ ਦੇ ਨਾਲ ਮੈਦਾਨੀ ਇਲਾਕਿਆਂ 'ਚ ਵੀ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਪਹਾੜਾਂ ਤੋਂ ਆ ਰਹੀ ਹਵਾ ਕਾਰਨ ਰਾਜਧਾਨੀ ਦਿੱਲੀ ਤੇ ਪੰਜਾਬ ਆਸਪਾਸ ਦੇ ਇਲਾਕਿਆਂ 'ਚ ਵੀ ਸਰਦੀ ਵਧਣ ਲੱਗੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਹਫਤੇ ਤੋਂ ਦਿਨ ਦੇ ਨਾਲ-ਨਾਲ ਰਾਤ ਦੇ ਸਮੇਂ ਪਾਰਾ 'ਚ ਗਿਰਾਵਟ ਆਵੇਗੀ ਤੇ ਠੰ ਤੇ ਠੰ ਵਧੇਗੀ।


ਭਾਰਤੀ ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 24 ਅਤੇ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਸੈਲਸੀਅਸ ਤਕ ਰਿਕਾਰਡ ਕੀਤਾ ਜਾ ਸਕਦਾ ਹੈ। ਸਵੇਰੇ ਧੁੰਦ ਛਾਈ ਰਹੇਗੀ ਅਤੇ ਉਸ ਤੋਂ ਬਾਅਦ ਦੁਪਹਿਰ ਵੇਲੇ ਧੁੱਪ ਨਿਕਲਣ ਨਾਲ ਸਰਦੀ ਵਿਚ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਨੇ ਦਿਨ ਵੇਲੇ ਹਲਕੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹੇਗਾ।


ਹੁਣ ਤਕ ਦਾ ਸਭ ਤੋਂ ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਇਹ ਔਸਤ ਤੋਂ ਇਕ ਡਿਗਰੀ ਘੱਟ ਸੀ।


ਸਰਕਾਰ ਦੀ ਹਵਾ ਗੁਣਵੱਤਾ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਨੇ ਕਿਹਾ ਕਿ ਹਦੀ ਗਤੀ ਮੁਕਾਬਲਤਨ ਤੇਜ਼ ਹੋਣ ਕਾਰਨ 15 ਦਸੰਬਰ ਤੋਂ ਹਵਾ ਦੀ ਗੁਣਵੱਤਾ 'ਚ ਸੁਧਾਰ ਹੋਣ ਦੀ ਸੰਭਾਵਨਾ ਹੈ


 


ਇਹ ਵੀ ਪੜ੍ਹੋ : Teacher Protest : ਮਾਨਸਾ 'ਚ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ


 


Teacher Protest : ਮਾਨਸਾ 'ਚ ਅਧਿਆਪਕਾਂ ਤੇ ਹੋਏ ਲਾਠੀਚਾਰਜ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


 


 


https://play.google.com/store/


 


 


 


https://apps.apple.com/in/app/811114904