ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਮਰਹੂਮ ਅਕਾਲੀ ਲੀਡਰ ਗੁਰਚਰਨ ਸਿੰਘ ਟੌਹੜਾ ਦੇ ਪਰਿਵਾਰ ਨੇ ਅਕਾਲੀ ਦਲ ਦੀ ਤੱਕੜੀ ਤੋਂ ਲਹਿ ਕੇ ਹੁਣ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ।

 

 

 

ਹਰਮੇਲ ਸਿੰਘ ਟੌਹੜਾ ਨੇ ਆਪਣੇ ਪੂਰੇ ਪਰਿਵਾਰ ਨਾਲ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸੰਜੇ ਸਿੰਘ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸੰਜੇ ਸਿੰਘ, ਭਗਵੰਤ ਮਾਨ, ਕੰਵਰ ਸੰਧੂ ਤੇ ਗੁਰਪ੍ਰੀਤ ਘੁੱਗੀ ਮੌਜੂਦ ਸਨ।

 

 

 

 

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੇਲ ਸਿੰਘ ਟੌਹੜਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੇਵਾ ਕੀਤੀ ਹੈ। ਅਕਾਲੀ ਦਲ ਦੇ ਲਈ ਖੂਨ-ਪਸੀਨਾ ਇੱਕ ਕੀਤਾ ਹੈ ਪਰ ਹੁਣ ਅਕਾਲੀ ਦਲ ਨੇ ਸਾਨੂੰ ਖੁੱਡੇ ਲਾ ਦਿੱਤਾ ਸੀ। ਉਨ੍ਹਾਂ ਇਸ ਦੌਰਾਨ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾਂ ਦੇਣ ਦਾ ਵੀ ਐਲਾਨ ਕਰ ਦਿੱਤਾ।