ਪੜਚੋਲ ਕਰੋ

Toll Plaza: ਕੱਲ੍ਹ ਤੋਂ ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਦੇਣਾ ਪਵੇਗਾ ਵਾਧੂ ਟੈਕਸ, 'ਆਪ' ਨੇ ਇਸ ਨੂੰ ਮੋਦੀ ਸਰਕਾਰ ਦੀ ਜਨ-ਵਿਰੋਧੀ ਮਾਨਸਿਕਤਾ ਦੱਸਿਆ

ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਦਿੰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਦੇ ਟੈਕਸ 'ਚ ਵਾਧਾ ਕਰ ਦਿੱਤਾ ਹੈ। ਟੋਲ ਪਲਾਜ਼ਿਆਂ ਦੇ ਰੇਟ 10 ਤੋਂ 40 ਰੁਪਏ ਤੱਕ ਵਧਾ ਦਿੱਤੇ ਗਏ ਹਨ।ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ 1 ਅਪ੍ਰੈਲ 2022 ਤੋਂ 31 ਮਾਰਚ 2023 ਤੱਕ ਟੋਲ ਟੈਕਸ ਦੀ ਦਰ ਵਿਚ ਸੋਧ ਕੀਤੀ ਹੈ। ਪੰਜਾਬ 'ਚ ਰਾਸ਼ਟਰੀ ਰਾਜਮਾਰਗਾਂ 'ਤੇ ਆਉਣ ਵਾਲੇ 11 ਟੋਲ ਪਲਾਜ਼ਿਆਂ 'ਤੇ 1 ਅਪ੍ਰੈਲ ਤੋਂ ਹੁਣ ਵਧੀ ਹੋਈ ਦਰ 'ਤੇ ਟੋਲ ਟੈਕਸ ਦੇਣਾ ਪਵੇਗਾ।

ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਬਾਵਜੂਦ ਕੰਪਨੀਆਂ ਨੇ ਇਨ੍ਹਾਂ ਟੋਲ ਪਲਾਜ਼ਿਆਂ ਦੇ ਰੇਟ ਵਧਾਉਣ ਦਾ ਫ਼ੈਸਲਾ ਕੀਤਾ ਹੈ। ਕਿਸਾਨ ਸੰਘਰਸ਼ ਦੌਰਾਨ ਪੰਜਾਬ ਭਰ 'ਚ 2 ਸਾਲ ਟੋਲ ਪਲਾਜ਼ੇ ਬੰਦ ਰਹੇ ਸਨ।

ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਲੁਧਿਆਣਾ-ਜਗਰਾਉਂ ਰੋਡ 'ਤੇ ਚੌਕੀਮਾਨ ਟੋਲ ਪਲਾਜ਼ਾ, ਬਠਿੰਡਾ-ਚੰਡੀਗੜ੍ਹ ਰੋਡ 'ਤੇ ਪੰਜ, ਬਠਿੰਡਾ-ਅੰਮ੍ਰਿਤਸਰ ਰੋਡ 'ਤੇ ਤਿੰਨ ਅਤੇ ਬਠਿੰਡਾ-ਮਲੋਟ ਰੋਡ 'ਤੇ ਇਕ ਟੋਲ ਪਲਾਜ਼ਾ 'ਤੇ ਵਧੀ ਹੋਈ ਦਰ 'ਤੇ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ।

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਅਪਰੈਲ ਤੋਂ ਪੰਜਾਬ ਦੇ ਟੋਲ ਪਲਾਜ਼ੇ ਜਿਨ੍ਹਾਂ ਵਿੱਚ ਪਟਿਆਲਾ ਅਤੇ ਸੰਗਰੂਰ ਅਤੇ ਇੱਥੋਂ ਤੱਕ ਕਿ ਹਰਿਆਣਾ ਵਿੱਚ ਵੀ 10 ਤੋਂ 18 ਫੀਸਦੀ ਵਾਧੂ ਟੋਲ ਵਸੂਲਣਾ ਸ਼ੁਰੂ ਹੋ ਜਾਵੇਗਾ।

ਇਸ ਦਾ ਮਤਲਬ ਹੈ, ਚੰਡੀਗੜ੍ਹ-ਪਟਿਆਲਾ ਹਾਈਵੇਅ 'ਤੇ ਢੇਰੀ ਜੱਟਾਂ ਟੋਲ ਪਲਾਜ਼ਾ 'ਤੇ 40 ਰੁਪਏ ਅਤੇ 55 ਰੁਪਏ ਦੇ ਮੁਕਾਬਲੇ ਕਾਰਾਂ, ਵੈਨਾਂ ਜਾਂ ਜੀਪਾਂ ਤੋਂ ਸਿੰਗਲ ਸਫ਼ਰ ਲਈ 45 ਰੁਪਏ ਅਤੇ ਦੋ ਪਾਸੇ ਦੇ ਸਫ਼ਰ ਲਈ 65 ਰੁਪਏ ਵਸੂਲੇ ਜਾਣਗੇ। ਇਸੇ ਤਰ੍ਹਾਂ ਮਿੰਨੀ ਬੱਸਾਂ ਹੁਣ 60 ਤੋਂ 90 ਰੁਪਏ ਦੇ ਮੁਕਾਬਲੇ ਕ੍ਰਮਵਾਰ 70 ਰੁਪਏ ਅਤੇ 105 ਰੁਪਏ ਅਦਾ ਕਰਨਗੀਆਂ।

ਐਨਐਚਏਆਈ ਦੇ ਲੁਧਿਆਣਾ ਦੇ ਪ੍ਰੋਜੈਕਟ ਡਾਇਰੈਕਟਰ ਕੇ.ਐਲ ਸਚਦੇਵਾ ਨੇ ਦੱਸਿਆ ਕਿ ਟੋਲ ਟੈਕਸ ਦੀਆਂ ਨਵੀਆਂ ਦਰਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਫਾਸਟੈਗ ਸਾਰੇ ਵਾਹਨਾਂ ਲਈ ਲਾਜ਼ਮੀ ਹੋਵੇਗਾ। ਐਨਐਚਏਆਈ ਵਲੋਂ ਵਾਹਨਾਂ ਦੀ ਸ਼੍ਰੇਣੀ ਦੇ ਹਿਸਾਬ ਨਾਲ ਟੋਲ ਟੈਕਸ ਦੀ ਦਰ ਵਧਾਈ ਗਈ ਹੈ। ਕਾਰ ਚਾਲਕਾਂ ਨੂੰ ਪੰਜ ਤੋਂ 10 ਰੁਪਏ ਵੱਧ ਦੇਣੇ ਪੈਣਗੇ ਜਦਕਿ ਹੋਰਨਾਂ ਵਾਹਨਾਂ ਲਈ 10 ਤੋਂ ਲੈ ਕੇ 865 ਰੁਪਏ ਤੱਕ ਦਾ ਵਾਧਾ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਅਣਉਚਿਤ ਵਧਾਉਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਵਸੂਲੇ ਜਾਂਦੇ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ, ਜੋ ਮੋਦੀ ਸਰਕਾਰ ਦੀ ਜਨ-ਵਿਰੋਧੀ ਮਾਨਸਿਕਤਾ ਨੂੰ ਪੇਸ਼ ਕਰਦਾ ਹੈ।
 
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਕੇਂਦਰ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਪੇਸ਼ ਕਰ ਰਹੀ ਹੈ। ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰਨ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਹੁਕਮਾਂ ’ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਵਸੂਲੀਆਂ ਜਾਂਦੀਆਂ ਕੀਮਤਾਂ ਵਿੱਚ 10 ਤੋਂ 18 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਹ ਵਧੀਆ ਹੋਈਆਂ ਕੀਮਤਾਂ 1 ਅਪ੍ਰੈਲ 2022 ਤੋਂ ਵਿਸ਼ੇਸ਼ ਕਰਕੇ ਪਟਿਆਲਾ ਅਤੇ ਸੰਗਰੂਰ ਦੇ ਟੋਲ ਪਲਾਜਿਆਂ ’ਤੇ ਵਸੂਲੀਆਂ ਜਾਣਗੀਆਂ।  

ਉਨ੍ਹਾਂ ਕਿਹਾ ਕਿ ਟੋਲ ਪਲਾਜਾ ਦੀਆਂ ਕੀਮਤਾਂ ਵਧਾਉਣ ਦਾ ਪੰਜਾਬ ਦੇ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ, ਕਿਉਂਕਿ ਮੋਦੀ ਸਰਕਾਰ ਤੇਲ ਕੀਮਤਾਂ ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਟੋਲ ਕੀਮਤਾਂ ਦਾ ਭਾਰ ਲੋਕਾਂ ’ਤੇ ਪਾ ਰਹੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget