ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਆਗੂ ਫਤਿਹ ਸਿੰਘ ਪਿੱਦੀ ਨੇ ਦੱਸਿਆ ਕਿ ਕਿਸਾਨ ਯੂਥ ਯੂਨੀਅਨ ਦੀ ਅਗਵਾਈ ਵਿੱਚ ਇਹ ਧਰਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਸੰਘਰਸ਼ ਤਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਪਾਸ ਕੀਤੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ।
ਇਸ ਦੌਰਾਨ ਫਤਿਹ ਸਿੰਘ ਨੇ ਰਾਹੁਲ ਗਾਂਧੀ ਦੀ ਫੇਰੀ 'ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ 2022 ਦੀਆਂ ਚੋਣਾਂ ਨਜ਼ਰ ਆ ਰਹੀਆਂ ਹਨ ਜਿਸ ਕਰਕੇ ਇਹ ਲੋਕ ਡਰਾਮੇ ਕਰ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਵੱਲੋਂ ਉਕੱਤ ਲੋਕਾਂ ਦੇ ਪ੍ਰਦਰਸ਼ਨਾਂ ਤੋਂ ਦੂਰੀ ਬਣਾਈ ਹੋਈ ਹੈ।
ਕਿਸਾਨ ਆਗੂ ਨੇ ਅੱਗੇ ਕਿਹਾ ਕਿ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਨੂੰ ਕਿਸਾਨਾਂ ਦਾ ਦਰਦ ਹੈ ਤਾਂ ਸਰਕਾਰ ਕਿਉਂ ਵਿਧਾਨ ਸਭਾ ਦਾ ਸੈਸ਼ਨ ਬੁਲਾ ਇਨ੍ਹਾਂ ਬਿੱਲ ਖ਼ਿਲਾਫ਼ ਮਤਾ ਪਾਸ ਕਿਉਂ ਨਹੀਂ ਕਰ ਰਹੀ।
SpiceJet Flights: 4 ਦਸੰਬਰ ਤੋਂ ਸਪਾਈਸਜੈੱਟ ਲੰਡਨ ਲਈ ਭਰੇਗੀ ਉਡਾਣ, ਜਾਣੋ ਕੀ ਹੋਏਗਾ ਇਸ ਨੌਨ-ਸਟੋਪ ਫਲਾਈਟ ਦਾ ਕਿਰਾਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904