(Source: ECI/ABP News/ABP Majha)
Toll Free in Punjab: ਪੰਜਾਬ 'ਚ ਅੱਜ ਤਿੰਨ ਘੰਟਿਆਂ ਲਈ ਟੋਲ ਰਹਿਣਗੇ ਫ੍ਰੀ, ਇਹਨਾਂ ਥਾਵਾਂ 'ਤੇ ਚੱਲੇਗਾ ਧਰਨਾ
Quami Insaaf Morcha Protest Update: ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ
Toll Free in Punjab: ਪੰਜਾਬ ਦੇ ਟੋਲ ਪਲਾਜ਼ਾ ਅੱਜ 3 ਘੰਟੇ ਲਈ ਮੁਫ਼ਤ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕਰੇਗਾ। ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।
ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚਾ ਚੱਲਿਆ ਹੋਇਆ ਹੈ। 6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਹੋ ਗਿਆ ਸੀ। ਪ੍ਰਦਰਸ਼ਨਕਾਰੀਆਂ ਦਾ ਰੋਸ ਹਾਲੇ ਵੀ ਲਗਾਤਾਰ ਜਾਰੀ ਹੈ। ਪਰ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਢੁੱਕਵਾਂ ਕਦਮ ਚੁੱਕਿਆ ਹੈ।
ਇਸ ਸਬੰਧੀ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ