ਚੰਡੀਗੜ੍ਹ: ਪੰਜਾਬ ਸਰਕਾਰ ਨੇ ਭਲਕੇ 10 ਸਤੰਬਰ, ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। 1604 ਈ: ਨੂੰ ਇਸੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਕੀਤੀ ਗਈ ਸੀ ਅਤੇ ਅੱਜ ਹੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਇਸ ਮੌਕੇ ਪੰਜਾਬ ਸਰਕਾਰ ਦੇ ਬੋਰਡ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਦਫ਼ਤਰ ਬੰਦ ਰਹਿਣਗੇ। ਪਹਿਲਾਂ ਇਹ ਛੁੱਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੀ ਗਈ ਸੀ। ਪਰ ਹੁਣ ਇਸ ਨੂੰ ਗਜ਼ਟਿਡ ਛੁੱਟੀ ਵਜੋਂ ਐਲਾਨਿਆ ਗਿਆ ਹੈ।