Punjab News: ਪੰਜਾਬ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੀਆਂ ਲਗਪਗ ਸੱਤ ਹਜ਼ਾਰ ਟਰੈਵਲ ਏਜੰਟ ਤੇ ਏਜੰਸੀਆਂ ਦੀ ਸ਼ਨਾਖ਼ਤ ਹੋਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੁੱਲ 7179 ਏਜੰਟਾਂ ਤੇ ਏਜੰਸੀਆਂ ਸਮੇਤ 3547 ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 271 ਏਜੰਸੀਆਂ ਗ਼ੈਰਕਾਨੂੰਨੀ ਨਿਕਲੀਆਂ ਹਨ। ਇਨ੍ਹਾਂ ਗ਼ੈਰ ਕਾਨੂੰਨੀ ਏਜੰਸੀਆਂ ਵਿੱਚੋਂ 25 ਖ਼ਿਲਾਫ਼ ਪੁਲਿਸ ਕੇਸ ਦਰਜ ਕੀਤੇ ਗਏ ਹਨ।
ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬੁੱਧਵਾਰ ਨੂੰ ਕੀਤੀ ਗਈ ਸਮੀਖਿਆ ਮੀਟਿੰਗ ਵਿੱਚ ਇਹ ਵੇਰਵੇ ਸਾਂਝੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹਿਆਂ ’ਚ ਲਾਇਸੈਂਸਾਂ ਤੇ ਹੋਰ ਲੋੜੀਂਦੀਆਂ ਪ੍ਰਵਾਨਗੀਆਂ ਆਦਿ ਦੀ ਚੈਕਿੰਗ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਐਨਆਰਆਈ ਮਿਲਣੀ ਸਮਾਗਮਾਂ ਦੌਰਾਨ ਪ੍ਰਾਪਤ ਹੋਈਆਂ ਕੁੱਲ 609 ਸ਼ਿਕਾਇਤਾਂ ’ਚੋਂ 588 ਦਾ ਨਿਪਟਾਰਾ ਹੋ ਚੁੱਕਾ ਹੈ ਤੇ ਬਕਾਇਆ 21 ਮਾਮਲੇ ਕਾਰਵਾਈ ਅਧੀਨ ਹਨ।
ਉਨ੍ਹਾਂ ਸਮੂਹ ਜ਼ਿਲ੍ਹਿਆਂ ਵਿੱਚ ਤਾਇਨਾਤ ਐਸਡੀਐਮ-ਕਮ-ਐਨਆਰਆਈ ਨੋਡਲ ਅਫ਼ਸਰਾਂ ਨੂੰ ਸਬੰਧਤ ਜ਼ਿਲ੍ਹਿਆਂ ’ਚ 10 ਸਤੰਬਰ ਤੱਕ ਕਾਰਜਸ਼ੀਲ ਟਰੈਵਲ ਏਜੰਟਾਂ, ਏਜੰਸੀਆਂ, ਦਫ਼ਤਰਾਂ ਆਦਿ ਦੀ ਚੈਕਿੰਗ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੋ ਸੰਸਥਾਵਾਂ, ਏਜੰਸੀਆਂ ਸਹੀ ਤਰੀਕੇ ਨਾਲ ਭਾਵ ਕਾਨੂੰਨ ਤੇ ਤੈਅ ਸ਼ਰਤਾਂ ਤਹਿਤ ਕੰਮ ਕਰਨ ਦੀਆਂ ਇੱਛੁਕ ਹਨ, ਉਨ੍ਹਾਂ ਨੂੰ ਨਿਰਧਾਰਿਤ ਸ਼ਰਤਾਂ ਪੂਰੀਆਂ ਕਰਨ ਦਾ ਮੌਕਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਐਨਆਰਆਈਜ਼ ਨਾਲ ਸਬੰਧਤ ਮਾਮਲੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਇਮੀਗਰੇਸ਼ਨ ਦਾ ਗ਼ੈਰਕਾਨੂੰਨੀ ਕਾਰੋਬਾਰ ਚੱਲਣ ਨਹੀਂ ਦਿੱਤਾ ਜਾਵੇਗਾ ਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ