ਟਰੈਕਟਰ-ਟਰਾਲੀ ਨੇ ਕੁਚਲੇ ਸਾਈਕਲ ਸਵਾਰ, ਇੱਕ ਦੀ ਮੌਕੇ ਤੇ ਹੀ ਮੌਤ
ਏਬੀਪੀ ਸਾਂਝਾ | 30 May 2020 04:45 PM (IST)
ਸ਼ਨੀਵਾਰ ਨੂੰ ਜਲੰਧਰ ਵਿੱਚ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੇ ਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ।
ਸੰਕੇਤਕ ਤਸਵੀਰ
ਜਲੰਧਰ: ਸ਼ਨੀਵਾਰ ਨੂੰ ਜਲੰਧਰ ਵਿੱਚ ਇੱਕ ਰੇਤ ਨਾਲ ਭਰੀ ਟਰੈਕਟਰ-ਟਰਾਲੀ ਨੇ ਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਨੂੰ ਕੁਚਲ ਦਿੱਤਾ।ਉਨ੍ਹਾਂ ਵਿਚੋਂ ਇੱਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੈ।ਪੁਲਿਸ ਨੇ ਮੌਕੇ ਤੇ ਪਹੁੰਚ ਕਿ ਵਾਹਨ ਨੂੰ ਕਬਜ਼ੇ 'ਚ ਲੈ ਲਿਆ ਹੈ।ਵਾਹਨ ਚਾਲਕ ਫਿਲਹਾਲ ਫਰਾਰ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਗਦਾਈਪੁਰ-ਰੰਧਾਵਾ ਮਸੰਦਨ ਰੋਡ 'ਤੇ ਲੋਹੇ ਦੇ ਪੁਲ ਨੇੜੇ ਦੋ ਵਿਅਕਤੀ ਸਾਈਕਲ' ਤੇ ਜਾ ਰਹੇ ਸਨ। ਇਸ ਦੌਰਾਨ ਉਥੋਂ ਲੰਘ ਰਹੀ ਟਰੈਕਟਰ-ਟਰਾਲੀ ਨੇ ਦੋਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ।ਇਸ ਦੌਰਾਨ ਸਾਈਕਲ ਸਵਾਰ ਇੱਕ ਵਿਅਕਤੀ ਗੰਭੀਰ ਰੂਪ ਨਾਲ ਕੁਚਲੇ ਜਾਣ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਦਕਿ ਪਿੱਛੇ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਆਸ ਪਾਸ ਦੇ ਲੋਕਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ, ਜਿਸ ਤੋਂ ਬਾਅਦ ਮਕਸੂਦਾਂ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ