Road Accident: ਟਰੈਕਟਰ ਟਰਾਲੀ ਤੇ ਕਾਰ ਦੀ ਟੱਕਰ 'ਚ ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
ਕਾਰ ਵਿੱਚ ਸਵਾਰ ਦੋਵੇਂ ਵਿਅਕਤੀ ਭਰਾ ਹਨ ਅਤੇ ਦਵਾਈ ਲੈਣ ਲਈ ਹਾਜੀਪੁਰ ਵੱਲ ਨਿਕਲੇ ਸਨ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਟਰਾਲੀਆਂ 'ਤੇ ਜਲਦ ਤੋਂ ਜਲਦ ਸ਼ਿਕੰਜਾ ਕੱਸਿਆ ਜਾਵੇ
Punjab News: ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ 'ਤੇ ਪਰਾਲੀ ਨਾਲ ਭਰੀ ਓਵਰਲੋਡ ਟਰੈਕਟਰ ਟਰਾਲੀ ਤੇ ਸਵਿਫਟ ਕਾਰ ਵਿਚਾਲੇ ਹੋਈ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਦਸੂਹਾ ਤਲਵਾੜਾ ਮੁੱਖ ਸੜਕ ’ਤੇ ਪਿੰਡ ਨੰਗਲ ਬਿਹਾਲਾਂ ਨੇੜੇ ਇਹ ਤੀਜਾ ਹਾਦਸਾ ਹੈ, ਜੋ ਓਵਰਲੋਡ ਟਰਾਲੀਆਂ ਕਾਰਨ ਵਾਪਰਿਆ ਹੈ ਪਰ ਪੁਲਿਸ ਪ੍ਰਸ਼ਾਸਨ ਸਿਰਫ਼ ਤਮਾਸ਼ਾ ਬਣ ਕੇ ਦੇਖ ਰਿਹਾ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਹਾਜੀਪੁਰ ਵੱਲੋਂ ਆ ਰਹੀ ਸਵਿਫਟ ਕਾਰ ਅਤੇ ਦਸੂਹਾ ਵੱਲੋਂ ਆ ਰਹੀ ਇੱਕ ਓਵਰਲੋਡ ਟਰਾਲੀ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਡਰਾਈਵਰ ਕਾਰ ਵਿੱਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ।ਕਾਰ ਵਿੱਚ ਕੁੱਲ 2 ਲੋਕ ਸਵਾਰ ਸਨ। ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 75 ਸਾਲਾ ਭੁਪਿੰਦਰ ਸਿੰਘ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ ਅਤੇ ਦੂਜਾ ਗੰਭੀਰ ਜ਼ਖ਼ਮੀ ਕਮਲਜੀਤ ਸਿੰਘ ਹੈ।
ਕਾਰ ਵਿੱਚ ਸਵਾਰ ਦੋਵੇਂ ਵਿਅਕਤੀ ਭਰਾ ਹਨ ਅਤੇ ਦਵਾਈ ਲੈਣ ਲਈ ਹਾਜੀਪੁਰ ਵੱਲ ਨਿਕਲੇ ਸਨ, ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਟਰਾਲੀਆਂ 'ਤੇ ਜਲਦ ਤੋਂ ਜਲਦ ਸ਼ਿਕੰਜਾ ਕੱਸਿਆ ਜਾਵੇ ਨਹੀਂ ਤਾਂ ਭਵਿੱਖ 'ਚ ਇਨ੍ਹਾਂ ਕਾਰਨ ਕਿਸੇ ਹੋਰ ਦੀ ਕੀਮਤੀ ਜਾਨ ਜਾ ਸਕਦੀ ਹੈ |
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ