Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Kangra Tractor-Trolley Accident : ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ ਡੂੰਘੀ ਖੱਡ ਵਿਚ ਡਿੱਗਣ ਕਾਰਨ ਪਲਟ ਗਈ ਹੈ। ਇਸ ਹਾਦਸੇ ਵਿਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ

Kangra Tractor-Trolley Accident : ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ ਡੂੰਘੀ ਖੱਡ ਵਿਚ ਡਿੱਗਣ ਕਾਰਨ ਪਲਟ ਗਈ ਹੈ। ਇਸ ਹਾਦਸੇ ਵਿਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਬੱਚਿਆਂ ਸਮੇਤ 27 ਸ਼ਰਧਾਲੂ ਜ਼ਖਮੀ ਹੋਣ ਦੀ ਖ਼ਬਰ ਹੈ। ਜ਼ਖਮੀਆਂ ਦਾ ਇਸ ਸਮੇਂ ਡੇਹਰਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਕਿੰਨਾ ਲੋਕਾਂ ਨੂੰ ਨਹੀਂ ਪੀਣਾ ਚਾਹੀਦਾ RO ਦਾ ਪਾਣੀ
ਇਹ ਹਾਦਸਾ ਦੁਪਹਿਰ 12:15 ਵਜੇ ਦੇ ਕਰੀਬ ਰਾਸ਼ਟਰੀ ਰਾਜਮਾਰਗ-503 'ਤੇ ਧਲਿਆਰਾ ਦੇ ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵਾਪਰਿਆ ਹੈ। ਇੱਕ ਟ੍ਰੈਕਟਰ-ਟਰਾਲੀ ਬੇਕਾਬੂ ਹੋ ਕੇ ਕਰੀਬ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ ਮੌਕੇ 'ਤੇ ਅਫ਼ੜਾ-ਤਫ਼ੜਾ ਮਚ ਗਈ। ਟ੍ਰੈਕਟਰ-ਟਰਾਲੀ ਵਿਚ ਕਰੀਬ 30 ਸ਼ਰਧਾਲੂ ਸਵਾਰ ਸਨ। ਹਾਦਸਾ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਕਪੂਰਥਲਾ ਤੋਂ ਸ਼ਰਧਾਲੂਆਂ ਇੱਕ ਟ੍ਰੈਕਟਰ-ਟਰਾਲੀ ਵਿੱਚ ਸਵਾਰ ਹੋ ਕੇ ਦੇਵੀ ਦੇ ਦਰਸ਼ਨਾਂ ਲਈ ਹਿਮਾਚਲ ਗਏ ਸੀ। ਸ਼ਰਧਾਲੂਆਂ ਨੇ ਪਹਿਲਾਂ ਮਾਤਾ ਚਿੰਤਪੁਰਨੀ ਦੇ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਸ ਤੋਂ ਬਾਅਦ ਉਹ ਜਵਾਲਾਮੁਖੀ ਮੰਦਰ ਲਈ ਰਵਾਨਾ ਹੋਏ ਸਨ। ਧਲਿਆਰਾ ਮੋੜ 'ਤੇ ਸੰਤੁਲਨ ਵਿਗੜਨ ਕਾਰਨ ਟਰੈਕਟਰ-ਟਰਾਲੀ ਪਲਟ ਗਈ ਅਤੇ ਖੱਡ ਵਿਚ ਡਿੱਗ ਗਈ।
ਹਾਦਸੇ ਤੋਂ ਬਾਅਦ ਪੁਲਿਸ ਦੀ ਸਹਾਇਤਾ ਨਾਲ ਸਥਾਨਕ ਨਿਵਾਸੀਆਂ ਨੇ ਸਾਰੇ ਜ਼ਖਮੀਆਂ ਨੂੰ ਖੱਡ ਵਿਚੋਂ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ। ਡੇਹਰਾ ਦੇ ਪੁਲਿਸ ਸੁਪਰਡੈਂਟ (ਐਸਪੀ) ਮਯੰਕ ਚੌਧਰੀ ਨੇ ਦੱਸਿਆ ਕਿ ਇਹ ਹਾਦਸਾ ਦੁਪਹਿਰ 12:15 ਵਜੇ ਦੇ ਕਰੀਬ ਵਾਪਰਿਆ, ਜਿਸ ਵਿਚ ਤਿੰਨ ਮੌਤਾਂ ਹੋਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਸ਼ਰਧਾਲੂਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















