Farmer Protest: ਸੁਪਰੀਮ ਕੋਰਟ ਨੇ ਕਰੀਬ ਛੇ ਮਹੀਨਿਆਂ ਤੋਂ ਬੰਦ ਸ਼ੰਭੂ ਬਾਰਡਰ (Shambu Border) ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਸਰਗਰਮ ਹੋ ਗਈਆਂ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਚਾਹੁੰਦੇ ਸਨ ਕਿ ਸ਼ੰਭੂ ਸਰਹੱਦ ਖੋਲ੍ਹੀ ਜਾਵੇ। ਸੜਕ ਬੰਦ ਹੋਣ ਕਾਰਨ ਜਿੱਥੇ ਵਪਾਰੀਆਂ ਤੇ ਟਰਾਂਸਪੋਰਟਰਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਡੱਲੇਵਾਲ ਨੇ ਕਿਹਾ ਕਿ ਜੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਸੜਕਾਂ ਖੁੱਲ੍ਹਣ 'ਤੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਸਮੇਤ ਦਿੱਲੀ ਵੱਲ ਮਾਰਚ ਕਰਨਗੇ। ਦੱਸ ਦਈਏ ਕਿ 13 ਫਰਵਰੀ ਨੂੰ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਘਰੋਂ ਨਿਕਲੇ ਸਨ ਪਰ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕ ਦਿੱਤਾ।



ਡੱਲੇਵਾਲ ਨੇ ਕਿਹਾ ਕਿ ਜਥੇਬੰਦੀਆਂ ਦਾ ਟੀਚਾ ਸਪੱਸ਼ਟ ਹੈ ਕਿ ਕਿਸਾਨ ਕਿਸੇ ਵੀ ਹਾਲਤ ਵਿੱਚ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਮਾਰਚ ਕਰਨਗੇ। ਟਰੈਕਟਰ-ਟਰਾਲੀਆਂ ਕਿਸਾਨਾਂ ਲਈ ਦੂਜਾ ਘਰ ਹਨ, ਜੋ ਉਨ੍ਹਾਂ ਨੂੰ ਗਰਮੀ, ਠੰਢ ਅਤੇ ਬਰਸਾਤ ਤੋਂ ਬਚਾਉਂਦੀਆਂ ਹਨ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ ਕਿਸਾਨ ਆਪਣਾ ਸਾਰਾ ਜ਼ਰੂਰੀ ਸਮਾਨ ਜਿਵੇਂ ਰਾਸ਼ਨ, ਗੱਦੇ, ਚਾਦਰਾਂ, ਪੱਖੇ ਆਦਿ ਲੈ ਕੇ ਜਾਂਦੇ ਹਨ।


ਡੱਲੇਵਾਲ ਨੇ ਕਿਹਾ ਕਿ ਦੋਸ਼ ਲਾਏ ਜਾ ਰਹੇ ਹਨ ਕਿ ਜੇ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਜਾਂਦੇ ਹਨ ਤਾਂ ਕਾਨੂੰਨ ਵਿਵਸਥਾ ਵਿਗੜ ਜਾਵੇਗੀ ਪਰ ਉਹ ਪੁੱਛਣਾ ਚਾਹੁੰਦਾ ਹੈ ਕਿ ਜਦੋਂ 13 ਫਰਵਰੀ ਨੂੰ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ 'ਤੇ ਰਵਾਨਾ ਹੋਏ ਤਾਂ ਰਸਤੇ ਵਿੱਚ ਕੋਈ ਦਿੱਕਤ ਨਹੀਂ ਆਈ। ਅਜਿਹੇ ਵਿੱਚ ਕੇਂਦਰ ਦੀ ਸ਼ਹਿ 'ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।