ਅੰਮ੍ਰਿਤਸਰ: ਜ਼ਿਲ੍ਹੇ ਦੇ ਕਸਬੇ ਜੰਡਿਆਲਾ ਗੁਰੂ ਵਿੱਚ ਇੱਕ ਵਪਾਰੀ ਨੂੰ ਦੋ ਲੁਟੇਰੇ ਗੋਲ਼ੀ ਮਾਰ ਕੇ ਇੱਕ ਲੱਖ ਰੁਪਏ ਨਾਲ ਭਰਿਆ ਬੈਗ ਖੋਹ ਕੇ ਫਰਾਰ ਹੋ ਗਏ। ਗੋਲ਼ੀ ਵੱਜਣ ਕਾਰਨ ਵਪਾਰੀ ਪਰਮਜੀਤ ਸਿੰਘ ਜ਼ਖ਼ਮੀ ਹੋ ਗਿਆ, ਪਰ ਉਸ ਦੀ ਹਾਲਤ ਸਥਿਰ ਹੈ।
ਹਾਸਲ ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਜੰਡਿਆਲਾ ਗੁਰੂ ਦੇ ਬਾਜ਼ਾਰਾਂ ਵਿੱਚੋਂ ਨਿਕਲ ਰਿਹਾ ਸੀ ਤਾਂ ਲੁਟੇਰਿਆਂ ਨੇ ਉਸ ਦੀ ਖੱਬੀ ਲੱਤ ਵਿੱਚ ਗੋਲ਼ੀ ਮਾਰ ਦਿੱਤੀ। ਪਰਮਜੀਤ ਸਿੰਘ ਪਸ਼ੂਆਂ ਲਈ ਪਦਾਰਥਾਂ ਦਾ ਥੋਕ ਦਾ ਵਪਾਰੀ ਹੈ।
ਅੰਮ੍ਰਿਤਸਰ ਪੁਲੀਸ ਦੇ ਡੀਐਸਪੀ (ਪੜਤਾਲ) ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੌਕੇ ਤੋਂ ਸੀਸੀਟੀਵੀ ਦੀ ਫੁਟੇਜ ਵੀ ਖੰਗਾਲ ਰਹੀ ਹੈ।