Barnala News: ਇਮੀਗ੍ਰੇਸ਼ਨ ਕੰਪਨੀ ਦਾ ਵਿਰੋਧ ਕਰਨ ਆਏ ਕਿਸਾਨਾਂ ਖ਼ਿਲਾਫ਼ ਵਪਾਰੀਆਂ ਦਾ ਮੋਰਚਾ, ਮਾਹੌਲ ਤਣਾਅਪੂਰਨ, ਜਾਣੋ ਮਾਮਲਾ
ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਧੱਕੇਸ਼ਾਹੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਤੋਂ ਕਰਵਾਈ ਜਾਵੇ, ਇਸ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Barnala News: ਪੱਕਾ ਕਾਲਜ ਰੋਡ ’ਤੇ ਇੱਕ ਦੁਕਾਨ ਅੱਗੇ ਕੁਝ ਨੌਜਵਾਨਾਂ ਨੇ ਧਰਨਾ ਦਿੱਤਾ। ਇਸ ਦੇ ਖ਼ਿਲਾਫ਼ ਵਪਾਰੀਆਂ ਨੇ ਪ੍ਰਦਰਸ਼ਨ ਵੀ ਕੀਤਾ। ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਮਾਹੌਲ ਤਣਾਅਪੂਰਨ ਹੋ ਗਿਆ। ਜਾਣਕਾਰੀ ਅਨੁਸਾਰ ਬਾਂਸਲ ਇਮੀਗ੍ਰੇਸ਼ਨ ਨਾਂਅ ਦੀ ਸੰਸਥਾ ਵੱਲੋਂ ਇੱਕ ਲੜਕੇ ਨੂੰ ਵਿਦੇਸ਼ ਭੇਜਿਆ ਗਿਆ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਵਿਦੇਸ਼ ਭੇਜਣ ਵਾਲੇ ਲੜਕੇ ਨਾਲ ਇਮੀਗ੍ਰੇਸ਼ਨ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।
ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਇਸ ’ਤੇ ਧਿਰਾਂ ਨੇ ਹੰਗਾਮਾ ਕੀਤਾ ਅਤੇ ਇਮੀਗ੍ਰੇਸ਼ਨ ਵਾਲੇ ਪਾਸਿਓਂ ਲਏ 18 ਲੱਖ ਰੁਪਏ ਵਾਪਸ ਕਰਨ ਲਈ ਕਿਹਾ। ਜਦੋਂ ਕਿ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਨਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਧੱਕੇਸ਼ਾਹੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਤੋਂ ਕਰਵਾਈ ਜਾਵੇ, ਇਸ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਇਮੀਗ੍ਰੇਸ਼ਨ ਦੇ ਕੰਮ ਵਿੱਚ ਕੋਈ ਕਮੀਆਂ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।