ਪਠਾਨਕੋਟ ਦੇ ਚੱਕੀ ਪੁਲ ਤੋਂ ਆਵਾਜਾਈ ਬੰਦ, ਹਿਮਾਚਲ ਨੂੰ ਜਾਣ ਵਾਲਾ ਰਾਹ ਬੰਦ, ਭਾਰੀ ਮੀਂਹ ਦਾ ਅਲਰਟ
ਪਹਾੜਾਂ 'ਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਪੁਲ 'ਤੇ ਵਾਹਨਾਂ ਅਤੇ ਪੈਦਲ ਚੱਲਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਨਾਲ ਹੀ ਹਿਮਾਚਲ ਜਾਣ ਲਈ ਰਸਤਾ ਡਾਇਵਰਟ ਕਰ ਦਿੱਤਾ ਗਿਆ ਹੈ।
Pathankot News : ਪਠਾਨਕੋਟ ਰਾਹੀਂ ਪੰਜਾਬ ਨੂੰ ਹਿਮਾਚਲ ਨਾਲ ਜੋੜਨ ਵਾਲੇ ਕੌਮੀ ਮਾਰਗ ’ਤੇ ਚੱਕੀ ਪੁਲ ਨਾਜਾਇਜ਼ ਮਾਈਨਿੰਗ ਕਾਰਨ ਕਾਫੀ ਹੱਦ ਤੱਕ ਨੁਕਸਾਨਿਆ ਗਿਆ ਹੈ। ਪਹਾੜਾਂ 'ਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਪੁਲ 'ਤੇ ਵਾਹਨਾਂ ਅਤੇ ਪੈਦਲ ਚੱਲਣ 'ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੇ ਨਾਲ ਹੀ ਹਿਮਾਚਲ ਜਾਣ ਲਈ ਰਸਤਾ ਡਾਇਵਰਟ ਕਰ ਦਿੱਤਾ ਗਿਆ ਹੈ। ਜਿਸ ਕਾਰਨ ਇਸ ਪੁਲ ਨਾਲ ਹਿਮਾਚਲ ਦਾ ਸੰਪਰਕ ਟੁੱਟ ਗਿਆ ਹੈ।
ਦੂਜੇ ਪਾਸੇ ਰੂਟ ਡਾਇਵਰਸ਼ਨ ਕਾਰਨ ਲੋਕਾਂ ਨੂੰ ਹਿਮਾਚਲ ਪਹੁੰਚਣ ਲਈ 20 ਕਿਲੋਮੀਟਰ ਦਾ ਵਾਧੂ ਸਫ਼ਰ ਤੈਅ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਕਾਰਨ ਟੁੱਟਿਆ ਰੇਲਵੇ ਪੁਲ ਵੀ ਪਿਛਲੇ ਸਾਲ ਹੋਈ ਭਾਰੀ ਬਰਸਾਤ ਵਿੱਚ ਰੁੜ੍ਹ ਗਿਆ ਸੀ। ਜਿਸ ਕਾਰਨ ਰੇਲਵੇ ਮਾਰਗ ਵੀ ਅੜਿੱਕਾ ਬਣਿਆ ਹੋਇਆ ਹੈ। ਇਸ ਦੇ ਨਾਲ ਹੀ NHAI ਨੇ ਵੱਖ-ਵੱਖ ਵਿਭਾਗਾਂ 'ਤੇ ਅੰਨ੍ਹੇਵਾਹ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ 'ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ।
ਸਕੂਲ ਜਾਣ ਵਾਲੇ ਬੱਚਿਆਂ ਲਈ ਵੀ ਬਣੀ ਮੁਸੀਬਤ
ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਦੱਸਿਆ ਕਿ ਸਾਨੂੰ ਆਪਣੇ ਕੰਮਾਂ ਲਈ ਰੋਜ਼ਾਨਾ ਹਿਮਾਚਲ ਜਾਣਾ ਪੈਂਦਾ ਹੈ ਪਰ ਹੁਣ ਪੁਲ ਟੁੱਟਣ ਕਾਰਨ ਪ੍ਰਸ਼ਾਸਨ ਨੇ ਆਵਾਜਾਈ 'ਤੇ ਰੋਕ ਲਾ ਦਿੱਤੀ ਹੈ। ਜਿਸ ਕਾਰਨ 20 ਤੋਂ 30 ਕਿਲੋਮੀਟਰ ਦਾ ਸਫ਼ਰ ਜ਼ਿਆਦਾ ਤੈਅ ਕਰਨਾ ਪੈਂਦਾ ਹੈ। ਸਥਾਨਕ ਵਿਅਕਤੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਸਮੱਸਿਆ ਸਿਰਫ਼ ਬਜ਼ੁਰਗਾਂ ਨੂੰ ਹੀ ਨਹੀਂ ਸਗੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਹੁੰਦੀ ਹੈ।
ਦੂਜੇ ਪਾਸੇ ਜੰਮੂ ਤੋਂ ਆਈ ਔਰਤ ਊਸ਼ਾ ਰਾਣੀ ਨੇ ਦੱਸਿਆ ਕਿ ਉਹ ਆਪਣੇ ਬੱਚੇ ਦੇ ਇਮਤਿਹਾਨ ਲਈ ਹਿਮਾਚਲ ਜਾ ਰਹੀ ਸੀ ਪਰ ਇੱਥੇ ਆ ਕੇ ਪੁਲ ਦੇ ਬੰਦ ਹੋਣ ਦਾ ਪਤਾ ਲੱਗਾ। ਸਾਨੂੰ ਕਿਸੇ ਹੋਰ ਰਸਤੇ ਤੋਂ ਲੰਘਣ ਲਈ ਕਿਹਾ ਗਿਆ ਹੈ। ਇਸ ਨਾਲ ਸਾਡਾ ਸਮਾਂ ਹੀ ਖਰਾਬ ਨਹੀਂ ਹੋਵੇਗਾ, ਜੇਕਰ ਬੱਚਾ ਸਹੀ ਸਮੇਂ 'ਤੇ ਪ੍ਰੀਖਿਆ 'ਚ ਨਾ ਪਹੁੰਚ ਸਕਿਆ ਤਾਂ ਉਸ ਦੀ ਪੂਰੇ ਸਾਲ ਦੀ ਮਿਹਨਤ ਵੀ ਬਰਬਾਦ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ