Punjab news: ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਪਠਾਨਕੋਟ ਨੇ ਅੱਜ ਜ਼ਿਲ੍ਹੇ ਦੀਆਂ ਸੜਕਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਉਣ-ਜਾਣ ਲਈ ਵੱਖ-ਵੱਖ ਪ੍ਰਸਤਾਵਾਂ ’ਤੇ ਚਰਚਾ ਕੀਤੀ। ਵਧੀਕ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਨੂੰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


ਜ਼ਿਲ੍ਹੇ ਵਿੱਚ ਵੱਖ-ਵੱਖ ਸੜਕਾਂ ’ਤੇ ਸ਼ਨਾਖ਼ਤ ਕੀਤੇ ਗਏ ਬਲੈਕ ਸਪਾਟਾਂ ਸਬੰਧੀ ਜਾਇਜ਼ਾ ਲੈਂਦਿਆਂ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਐੱਨ.ਐੱਚ.ਏ.ਆਈ., ਨਗਰ ਨਿਗਮ ਪਠਾਨਕੋਟ, ਲੋਕ ਨਿਰਮਾਣ ਵਿਭਾਗ ਅਤੇ ਹੋਰ ਜ਼ਿੰਮੇਵਾਰ ਵਿਭਾਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਬਕਾਇਆ ਰਹਿੰਦੇ ਬਲੈਕ ਸਪਾਟਾਂ ਨੂੰ ਦਰੁੱਸਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।


 ਵਧੀਕ ਡਿਪਟੀ ਕਮਿਸ਼ਨਰ ਨੇ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਟ੍ਰੈਫਿਕ ਚਲਾਨਾਂ ਦੀ ਸਮੀਖਿਆ ਕਰਦਿਆਂ ਚੈਕਿੰਗ ਵਧਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਇਸ ਮੁੱਦੇ ’ਤੇ ਕੋਈ ਸਮਝੌਤਾ ਨਾ ਹੋ ਸਕੇ।


ਉਨ੍ਹਾਂ ਕਿਹਾ ਕਿ ਓਵਰ ਸਪੀਡ, ਰੈੱਡ ਲਾਈਟ ਜੰਪ, ਡਰਾਈਵਿੰਗ ਦੌਰਾਨ ਮੋਬਾਈਲ ਦੀ ਵਰਤੋਂ, ਸੀਟ ਬੈਲਟ, ਹੈਲਮੇਟ ਅਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੀਆਂ ਉਲੰਘਣਾਵਾਂ ’ਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀ ਜਿੰਦਗੀ ਨੂੰ ਪਹਿਲ ਦਿੰਦੇ ਹੋਏ ਨੈਸ਼ਨਲ ਹਾਈਵੇ ‘ਤੇ ਸਾਈਨ ਬੋਰਡ ਲਗਾਉਣ ਅਤੇ ਨਜਾਇਜ਼ ਕਬਜੇ ਹਟਾਉਣ ਨੂੰ ਯਕੀਨੀ ਬਣਾਇਆ ਜਾਵੇ।


ਇਹ ਵੀ ਪੜ੍ਹੋ: Sikh Advocates Case: 2 ਸਿੱਖ ਵਕੀਲਾਂ ਦੀ ਜੱਜ ਵੱਜੋਂ ਨਿਯੁਕਤੀ 'ਚ ਕੌਣ ਬਣਿਆ ਰੇੜਕਾ, ਸੁਖਬੀਰ ਬਾਦਲ ਨੇ ਪੀਐਮ ਮੋਦੀ ਨੂੰ ਕੀਤੀ ਇਹ ਅਪੀਲ


ਉਨ੍ਹਾਂ ਸਬੰਧਤ ਵਿਭਾਗਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਵਿੱਚ +1 ਅਤੇ +2 ਦੇ ਵਿਦਿਆਰਥੀਆਂ ਲਈ ਟ੍ਰੈਫਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਅਤੇ ਹੋਰ ਕਰੀਕੁਲਮ ਐਕਟੀਵਿਟੀਆਂ ਕਰਵਾਉਣ ਦਾ ਪ੍ਰੋਗਰਾਮ ਉਲੀਕਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀ ਕਿ ਉਹ ਬਧਾਨੀ ਸਕੂਲ ਦੇ ਬੱਚਿਆਂ ਦੀ ਸਹੂਲਤ ਲਈ ਬੱਸਾਂ ਦਾ ਟਾਈਮ ਨਿਰਧਾਰਤ ਕਰਨ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਇਸ ਤੋਂ ਇਲਾਵਾ ਜੋ ਬੱਸਾਂ ਅੱਡੇ ਤੋਂ ਬਾਹਰ ਸੜਕ ‘ਤੇ ਖੜ੍ਹ ਕੇ ਸਵਾਰੀਆਂ ਚੁਕਣ ਲਈ ਰੁਕਦੀਆਂ ਹਨ, ਜਿਸ ਨਾਲ ਸੜਕਾਂ ਤੇ ਲੰਬਾ ਜਾਮ ਲਗਦਾ ਹੈ ਅਤੇ ਦੁਰਘਟਨਾ ਹੋਣ ਦਾ ਡਰ ਰਹਿੰਦਾ ਹੈ। ਉਨ੍ਹਾਂ ਬੱਸਾਂ ਦੇ ਚਲਾਨ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਦਫ਼ਤਰਾਂ ਵਿੱਚ ਦਫ਼ਤਰੀ ਹੁਕਮ ਕੱਢਣ ਕਿ ਕੋਈ ਵੀ ਮੁਲਾਜ਼ਮ ਬਿਨ੍ਹਾਂ ਹੈਲਮਟ ਮੋਟਰਸਾਈਕਲ ‘ਤੇ ਨਾ ਆਵੇ ਅਤੇ ਜੋ ਮੁਲਾਜਮ ਗੱਡੀ ‘ਤੇ ਆਉਂਦੇ ਹਨ, ਉਹ ਸੀਟਬੈਲਟ ਦੀ ਵਰਤੋਂ ਨੂੰ ਯਕੀਨੀ ਬਣਾਉਣ।


ਇਹ ਵੀ ਪੜ੍ਹੋ: Chandigarh News: ਸਕੂਲ ਨੇੜੇ ਗੈਸ ਪਾਈਨ ਲਾਈਨ ਲੀਕ, ਬੱਚਿਆਂ ਨੂੰ ਕੀਤੀ ਛੁੱਟੀ, ਮਾਪਿਆਂ ਨੂੰ ਪਈਆਂ ਭਜਾੜਾਂ