ਫਰੀਦਕੋਟ: ਕੋਟਕਪੁਰਾ ਰੋਡ 'ਤੇ ਮੰਗਲਵਾਰ ਦੁਪਹਿਰ ਨੂੰ ਚੱਲਦੀ ਕਾਰ 'ਚ ਅਚਾਨਕ ਅੱਗ ਲੱਗਣ ਕਾਰਨ ਕਾਰ ਸਵਾਰ ਇੱਕ ਵਿਅਕਤੀ ਜ਼ਿੰਦਾ ਸੜ੍ਹ ਗਿਆ। ਮ੍ਰਿਤਕ ਦੀ ਪਛਾਣ ਹਰਿੰਦਰਾ ਨਗਰ ਨਿਵਾਸੀ 65 ਸਾਲਾ ਹਰਮਿੰਦਰ ਸਿੰਘ ਦੇ ਰੂਪ 'ਚ ਹੋਈ ਹੈ।ਮ੍ਰਿਤਕ ਕੋਟਕਪੁਰ ਸ਼ਹਿਰ 'ਚ ਆੜ੍ਹਤ ਦਾ ਕਾਰੋਬਾਰ ਕਰਦਾ ਸੀ।
ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਆਪਣੀ ਸਵਿਫਟ ਕਾਰ 'ਚ ਸਵਾਰ ਹੋ ਕੇ ਕੋਟਕਪੁਰਾ ਤੋਂ ਵਾਪਸ ਆ ਰਿਹਾ ਸੀ।ਜਿਦਾਂ ਹੀ ਉਹ ਫਰੀਦਕੋਟ ਕੋਲ ਪਹੁੰਚਿਆ ਤਾਂ ਅਚਾਨਕ ਕਾਰ ਦੇ ਇੰਜਣ ਨੂੰ ਅੱਗ ਲੱਗ ਗਈ।ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਲੈ ਲਿਆ ਅਤੇ ਹਰਮਿੰਦਰ ਸਿੰਘ ਨੂੰ ਕਾਰ ਦੇ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ।ਅੱਗ ਨਾਲ ਬੁਰੀ ਤਰ੍ਹਾਂ ਝੁਲਸਣ ਕਾਰਨ ਉਸਦੀ ਮੌਕੇ 'ਤੇ ਮੌਤ ਹੋ ਗਈ।
ਹਾਲਾਂਕਿ ਜਾਣਕਾਰੀ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ 'ਤੇ ਪਹੁੰਚ ਗਈ ਸੀ ਪਰ ਉਦੋਂ ਤੱਕ ਸਭ ਕੁੱਝ ਖ਼ਤਮ ਹੋ ਚੁੱਕਾ ਸੀ।ਮ੍ਰਿਤਕ ਦਾ ਬੇਟਾ ਇਨੀਂ ਦਿਨੀਂ ਨਿਊਜ਼ੀਲੈਂਡ ਰਹਿੰਦਾ ਹੈ।ਜਦਕਿ ਹਰਮਿੰਦਰ ਸਿੰਘ ਆਪਣੀ ਪਤਨੀ ਨਾਲ ਹਰਿੰਦਰਾ ਨਗਰ 'ਚ ਰਹਿ ਰਿਹਾ ਸੀ।ਇਸ ਮਾਮਲੇ 'ਚ ਏਡੀਸੀਪੀ ਏਡੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਫੌਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾਇਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।