Road Accident: ਪੰਜਾਬ 'ਚ ਹੋਇਆ ਦਰਦਨਾਕ ਹਾਦਸਾ, 24 ਤੋਂ ਵੱਧ ਜ਼ਖਮੀ, 8 ਦੀ ਮੌਤ, ਵਧ ਸਕਦੀ ਮ੍ਰਿਤਕਾਂ ਦੀ ਗਿਣਤੀ, ਬਚਾਅ ਕਾਰਜ ਜਾਰੀ
ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (PB 11 DB-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Punjab News: ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (PB 11 DB-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ ਜਿਸ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
Bathinda, Punjab: A bus accident occurred, where 8 people died when the bus fell into a drain while passing through a bridge. Around 18 passengers were injured in the incident. https://t.co/ozQ9PuQt6P pic.twitter.com/CUMH3gg10p
— IANS (@ians_india) December 27, 2024
ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਗੁਰੂ ਕਾਸ਼ੀ ਕੰਪਨੀ ਦੀ ਬੱਸ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਆ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਪ੍ਰਸ਼ਾਸਨ ਅਤੇ ਐਨਡੀਆਰਐਫ ਦੀ ਟੀਮ ਡਰੇਨ ਵਿੱਚ ਫਸੇ ਲੋਕਾਂ ਦੀ ਭਾਲ ਕਰ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਹਸਪਤਾਲ ਪੁੱਜੇ। ਇੱਥੇ ਉਨ੍ਹਾਂ ਜ਼ਖ਼ਮੀ ਲੋਕਾਂ ਦਾ ਹਾਲ-ਚਾਲ ਪੁੱਛਿਆ।
ਜਾਣਕਾਰੀ ਮੁਤਾਬਕ, ਗੁਰੂ ਕਾਸ਼ੀ ਕੰਪਨੀ ਦੀ ਬੱਸ ਛੁੱਟੀ ਤੋਂ ਬਾਅਦ ਮੁਲਾਜ਼ਮਾਂ ਨੂੰ ਲੈ ਕੇ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਬੱਸ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਵਿੱਚ ਰੌਲਾ ਪੈ ਗਿਆ।
Bathinda, Punjab: AAP MLA Jagroop Singh Gill says, "A tragic incident occurred, resulting in 5 deaths on the spot and 3 more deaths in the hospital. 21 injured individuals were brought to the hospital, with 3 of them succumbing to their injuries. A request has been made to the… pic.twitter.com/HkUdalRQNq
— IANS (@ians_india) December 27, 2024
ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ। ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਤੇ ਐਸਐਸਪੀ ਅਮਨੀਤ ਕੌਂਡਲ ਵੀ ਮੌਕੇ ’ਤੇ ਪੁੱਜੇ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਲਵੰਡੀ ਸਾਬੋ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਕੁਝ ਲੋਕਾਂ ਨੂੰ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਰੈਫਰ ਕਰ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















