Accident in Punjab: ਅਬੋਹਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇੱਥੇ ਭਿਆਨਕ ਸੜਕ ਹਾਦਸੇ ਵਿੱਚ ਥਾਰ ਸਵਾਰ ਵਕੀਲ ਦੀ ਮੌਤ ਹੋ ਗਈ ਹੈ। ਥਾਰ ਸਵਾਰ ਵਕੀਲ ਸੁਜੋਤ ਬਰਾੜ ਦਾ ਅਜੇ ਪੰਜ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਇਹ ਹਾਦਸਾ ਸੜਕ ਕਿਨਾਰੇ ਖੜ੍ਹੀ ਟਰਾਲੀ ਵਿੱਚ ਥਾਰ ਦੇ ਟਕਰਾਉਣ ਕਰਕੇ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਪੂਰੀ ਤਰ੍ਹਾਂ ਤਬਾਹ ਹੋ ਗਈ।
ਹੋਰ ਪੜ੍ਹੋ : ਹੁਣ ਸੋਚ ਸਮਝ ਕੇ ਨਿਕਲਿਓ ਘਰੋਂ, ਸੜਕਾਂ 'ਤੇ ਕੁਝ ਵੀ ਨਜ਼ਰ ਨਹੀਂ ਆਏਗਾ, ਮੌਸਮ ਵਿਭਾਗ ਦਾ ਅਲਰਟ
ਦਰਅਸਲ ਬੀਤੀ ਦੇਰ ਰਾਤ ਅਬੋਹਰ ਦੇ ਮਲੋਟ ਰੋਡ 'ਤੇ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਥਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਥਾਰ ਚਲਾ ਰਹੇ ਵਕੀਲ ਦੀ ਮੌਤ ਹੋ ਗਈ। ਇਹ ਘਟਨਾ ਇੰਨੀ ਭਿਆਨਕ ਸੀ ਕਿ ਥਾਰ ਚਕਨਾਚੂਰ ਹੋ ਗਈ। ਮ੍ਰਿਤਕ ਵਕੀਲ ਦਾ ਅਜੇ 5 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਵਕੀਲ ਅਬੋਹਰ ਦੀ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਾ ਭਤੀਜਾ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਤੇ ਸੋਗ ਵਜੋਂ ਅਬੋਹਰ ਦੇ ਸਮੂਹ ਵਕੀਲਾਂ ਨੇ ਕੰਮ ਬੰਦ ਰੱਖਿਆ।
ਹਾਸਲ ਜਾਣਕਾਰੀ ਅਨੁਸਾਰ ਚੰਨਣਖੇੜਾ ਦੇ ਰਹਿਣ ਵਾਲੇ ਐਡਵੋਕੇਟ ਸੁਜੋਤ ਬਰਾੜ ਦੀ ਉਮਰ ਕਰੀਬ 26 ਸਾਲ ਸੀ। ਐਡਵੋਕੇਟ ਸੁਜੋਤ ਬਰਾੜ ਆਪਣੀ ਥਾਰ ਵਿੱਚ ਮਲੋਟ ਰੋਡ ਤੋਂ ਆ ਰਿਹਾ ਸੀ ਕਿ ਜਦੋਂ ਉਹ ਗੋਬਿੰਦਗੜ੍ਹ ਪੁਲ ਨੇੜੇ ਬੀਆਰ ਵਿਲਾ ਪੈਲੇਸ ਕੋਲ ਪਹੁੰਚਿਆ ਤਾਂ ਉਸ ਦੀ ਥਾਰ ਇੱਕ ਟਰਾਲੀ ਨਾਲ ਟਕਰਾ ਕੇ ਚਕਨਾਚੂਰ ਹੋ ਗਈ। ਇਸ ਹਾਦਸੇ ਵਿੱਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ ਗਿਆ ਤੇ ਉਸ ਦੇ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਲੈ ਗਏ। ਉੱਥੇ ਪਹੁੰਚਣ ਤੋਂ ਕੁਝ ਦੇਰ ਬਾਅਦ ਦੇਰ ਰਾਤ ਉਸ ਦੀ ਮੌਤ ਹੋ ਗਈ।
ਫਰੀਦਕੋਟ 'ਚ ਸਕੂਲ ਵੈਨ ਤੇ ਬੱਸ ਦੀ ਟੱਕਰ
ਇਸੇ ਤਰ੍ਹਾਂ ਫਰੀਦਕੋਟ 'ਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਵੀਰਵਾਰ ਸਵੇਰੇ ਇੱਕ ਸਕੂਲ ਵੈਨ ਤੇ ਬੱਸ ਦੀ ਟੱਕਰ ਹੋ ਗਈ। ਇਸ ਦੌਰਾਨ ਇੱਕ ਕਾਰ ਵੀ ਆ ਕੇ ਉਨ੍ਹਾਂ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਹਾਦਸੇ ਵਿੱਚ ਡਰਾਈਵਰ ਤੇ ਤਿੰਨ ਵਿਦਿਆਰਥਣਾਂ ਗੰਭੀਰ ਜ਼ਖ਼ਮੀ ਹੋ ਗਈਆਂ। ਪਿੰਡ ਕਲੇਰ ਨੇੜੇ ਵਾਪਰੇ ਹਾਦਸੇ ਵਿੱਚ ਮਰਨ ਵਾਲੀ ਵਿਦਿਆਰਥਣ ਦੀ ਪਛਾਣ ਏਕਨੂਰ ਥਾਪਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਹਾਦਸੇ ਕਾਰਨ ਨੈਸ਼ਨਲ ਹਾਈਵੇਅ ’ਤੇ ਜਾਮ ਲੱਗ ਗਿਆ ਤੇ ਪੁਲੀਸ ਨੇ ਆ ਕੇ ਸਥਿਤੀ ’ਤੇ ਕਾਬੂ ਪਾਇਆ। ਪੁਲਿਸ ਅਨੁਸਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਇੱਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀਆਂ ਵਿੱਚ ਵਿਦਿਆਰਥਣ ਜਸ਼ਨਦੀਪ ਕੌਰ, ਖੁਸ਼ਵੀਰ ਕੌਰ, ਉਸ ਦੀ ਭੈਣ ਜੈਸਮੀਨ ਕੌਰ ਤੇ ਵੈਨ ਡਰਾਈਵਰ ਬਲਵੀਰ ਸਿੰਘ ਸ਼ਾਮਲ ਹਨ।