ਪੜਚੋਲ ਕਰੋ

NRI News: ਤਬੂਤ 'ਚ ਪਰਤਿਆ 6 ਸਾਲ ਪਹਿਲਾਂ ਦੁਬਈ ਗਿਆ ਮਾਪਿਆਂ ਦਾ ਨੌਜਵਾਨ ਪੁੱਤ

ਬਠਿੰਡਾ ਜ਼ਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਬਠਿੰਡਾ ਜ਼ਿਲ੍ਹੇ ਦੇ ਕਸਬਾ ਮਹਿਰਾਜ ਨਾਲ ਸਬੰਧਿਤ 25 ਸਾਲਾ ਜਸਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਜਸਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕੁਝ ਵਰ੍ਹੇ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ ਦਸੰਬਰ ਦੇ ਆਖਰੀ ਹਫ਼ਤੇ ਕਿਸੇ ਕਾਰਨ ਉਸਦੀ ਮੌਤ ਹੋ ਗਈ।

ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਕੁਝ ਦਿਨਾਂ ਤੋਂ ਲਾਵਾਰਿਸ ਪਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਬਠਿੰਡਾ ਟੀਮ ਦੇ ਪ੍ਰਧਾਨ ਜਸਵੰਤ ਸਿੰਘ ਬਰਾੜ ਨੂੰ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਜਸਪ੍ਰੀਤ ਦੇ ਪਿਤਾ ਨੂੰ ਇਕ ਫੋਟੋ ਰਾਹੀਂ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਆਪਣੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਡਾ. ਓਬਰਾਏ ਨੇ ਦੱਸਿਆ ਕਿ ਜਸਪ੍ਰੀਤ ਦੇ ਵੱਡੇ ਭਰਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਇਹ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਹੋਇਆ ਜਿੱਥੇ ਅੱਜ ਉਸਦੇ ਮਿ੍ਤਕ ਸਰੀਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਟਰੱਸਟ ਦੀ ਐਂਬੂਲੈਂਸ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ ਉੱਥੇ ਹੀ ਸਸਕਾਰ ਮੌਕੇ ਟਰੱਸਟ ਦੀ ਬਠਿੰਡਾ ਇਕਾਈ ਵੱਲੋਂ ਪਹੁੰਚ ਕੇ ਜਸਪ੍ਰੀਤ ਦੇ ਪਰਿਵਾਰ ਦੇੇ ਗੁਜ਼ਾਰੇ ਲਈ ਮਹੀਨਾਵਾਰ ਪੈਨਸ਼ਨ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਜਸਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ।
       
NRI News: ਤਬੂਤ 'ਚ ਪਰਤਿਆ 6 ਸਾਲ ਪਹਿਲਾਂ ਦੁਬਈ ਗਿਆ ਮਾਪਿਆਂ ਦਾ ਨੌਜਵਾਨ ਪੁੱਤ

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 352 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
       
ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਸਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ, ਮਾਮਾ ਸਿਕੰਦਰ ਸਿੰਘ, ਚਚੇਰਾ ਭਰਾ ਇਕਬਾਲ ਸਿੰਘ, ਚਾਚਾ ਇੰਦਰਜੀਤ ਸਿੰਘ ਤੋਂ ਇਲਾਵਾ ਕਸਬਾ ਮਹਿਰਾਜ ਦੀ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ  ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget