ਆਸਟ੍ਰੇਲੀਆ ਤੋਂ ਮੰਦਭਾਗੀ ਖਬਰ! ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਦੀ ਮੌਤ, ਇਲਾਕੇ 'ਚ ਸੋਗ ਦੀ ਲਹਿਰ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਵਿਦੇਸ਼ੀ ਧਰਤੀ ਤੋਂ ਮੁੜ ਪੰਜਾਬ ਦੇ ਲਈ ਬੁਰੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ਦੇ ਵਿੱਚ ਜਾਨ ਚੱਲੀ ਗਈ। ਇਸ ਖਬਰ ਦੇ ਨਾਲ ਪਿੰਡ ਦੇ ਵਿੱਚ ਸੋਗ ਪਸਰਿਆ ਪਿਆ ਹੈ।

Australia News: ਵਿਦੇਸ਼ੀ ਧਰਤੀ ਤੋਂ ਮੁੜ ਪੰਜਾਬ ਦੇ ਲਈ ਬੁਰੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਇੱਕ ਸੜਕ ਹਾਦਸੇ ਦੇ ਵਿੱਚ ਜਾਨ ਚੱਲੀ ਗਈ। ਇਸ ਖਬਰ ਦੇ ਨਾਲ ਪਿੰਡ ਦੇ ਵਿੱਚ ਸੋਗ ਪਸਰਿਆ ਪਿਆ ਹੈ। ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਰਾਮ ਖਾਰਾ ਦੇ ਇੱਕ ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ ਵਿੱਚ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਇਹ ਨੌਜਵਾਨ ਟਰੱਕ ਚਲਾਉਣ ਦਾ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਉਲਟਣ ਦੌਰਾਨ ਉਸ ਵਿੱਚ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖ਼ਬਰ ਤੋਂ ਬਾਅਦ ਜਿੱਥੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ, ਉਥੇ ਹੀ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਰਕਾਰ ਤੋਂ ਮੰਗੀ ਮਦਦ
ਜਾਣਕਾਰੀ ਮੁਤਾਬਕ, ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਵਾਕਿਆ ਪਿੰਡ ਰਾਮ ਖਾਰਾ ਵਾਸੀ ਅਰਸ਼ਪ੍ਰੀਤ ਸਿੰਘ (ਉਮਰ 23 ਸਾਲ), ਪੁੱਤਰ ਨਿਰਮਲ ਸਿੰਘ, ਕੁਝ ਸਮਾਂ ਪਹਿਲਾਂ ਪੜਾਈ ਲਈ ਆਸਟ੍ਰੇਲੀਆ ਦੇ ਪਰਥ ਸ਼ਹਿਰ ਗਿਆ ਸੀ। 19 ਜੂਨ ਦੀ ਸਵੇਰ ਜਦੋਂ ਅਰਸ਼ਪ੍ਰੀਤ ਕੰਟੇਨਰ ਰਾਹੀਂ ਸਮਾਨ ਲੈ ਕੇ ਜਾ ਰਿਹਾ ਸੀ, ਤਾਂ ਰਸਤੇ ਵਿੱਚ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਇਸ ਹਾਦਸੇ ਵਿੱਚ ਉਸਦਾ ਕੰਟੇਨਰ ਸੜਕ 'ਤੇ ਉਲਟ ਗਿਆ ਅਤੇ ਫਿਰ ਉਸ ਵਿੱਚ ਅੱਗ ਲੱਗ ਗਈ। ਹਾਦਸੇ ਵਿੱਚ ਅਰਸ਼ਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰ ਦੇ ਮੈਂਬਰ ਗੰਭੀਰ ਸਦਮੇ ਵਿੱਚ ਹਨ ਅਤੇ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਸਰਕਾਰ ਤੋਂ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















