Punjab News: ਤਰਨਤਾਰਨ ਤੋਂ ਦੁੱਖਭਰੀ ਖਬਰ! ਰੇਲਗੱਡੀ ਹੇਠਾਂ ਆਉਣ ਕਾਰਨ ASI ਦੀ ਮੌ*ਤ
ਤਰਨਤਾਰਨ ਤੋਂ ਦੁਖਦਾਇਕ ਖਬਰ ਨਿਕਲੇ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਰੇਲ ਗੱਡੀ ਹੇਠਾਂ ਆਉਣ ਕਰਕੇ ਮੌਤ ਹੋ ਗਈ। ਏ.ਐੱਸ.ਆਈ ਦੀ ਪਹਿਚਾਣ ਲਖਵਿੰਦਰ ਸਿੰਘ ਵਜੋਂ ਹੈ। ਜੋ ਕਿ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸਨ
Punjab News: ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਨੇੜੇ ਰੇਲ ਲਾਈਨ 'ਤੇ ਵਾਪਰਿਆ ਹਾਦਸਾ। ਇਸ ਹਾਦਸੇ ਦੇ ਵਿੱਚ ਪੰਜਾਬ ਪੁਲਿਸ ਵਿੱਚ ਤੈਨਾਤ ਏ. ਐਸ. ਆਈ ਲਖਵਿੰਦਰ ਸਿੰਘ ਦੀ ਡੀ ਐਮ ਯੂ ਰੇਲ ਗੱਡੀ ਥੱਲੇ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ASI ਲਖਵਿੰਦਰ ਸਿੰਘ ਤਰਨਤਾਰਨ ਵਿਖੇ ਕਿਊ.ਆਰ.ਟੀ. ਗੱਡੀ ਵਿਚ ਤਾਇਨਾਤ ਸਨ। ਇਹ ਘਟਨਾ ਪਿੰਡ ਕੱਕਾ ਕੰਡਿਆਲਾ ਦੇ ਫਾਟਕ ਨਜ਼ਦੀਕ ਵਾਪਰੀ। ਇਸ ਸੰਬੰਧ ਵਿਚ ਰੇਲਵੇ ਪੁਲਿਸ ਨੇ ਪਹੁੰਚ ਕੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।
ਮ੍ਰਿਤਕ ਏ.ਐੱਸ.ਆਈ. ਲਖਵਿੰਦਰ ਸਿੰਘ ਦੇ ਪੁੱਤਰ ਕਰਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਵੇਰੇ ਸੈਰ ਕਰਨ ਤੋਂ ਬਾਅਦ ਪਿੰਡ ਕੱਕਾ ਕੰਡਿਆਲਾ ਵਿਖੇ ਦਵਾਈ ਲੈਣ ਲਈ ਜਾ ਰਹੇ ਸਨ। ਧੁੰਦ ਹੋਣ ਕਾਰਨ ਤਰਨਤਾਰਨ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਡੀ.ਐੱਮ.ਯੂ. ਨਾਲ ਸਵੇਰੇ ਸਾਢੇ 7 ਵਜੇ ਦੇ ਕਰੀਬ ਟੱਕਰ ਹੋ ਗਈ। ਹਾਦਸੇ ਵਿਚ ਉਨ੍ਹਾਂ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।