Punjab news: ਅੱਜ ਦੇਰ ਸ਼ਾਮ ਬਿਹਾਰ ਜਾਣ ਵਾਲੀ ਸਪੈਸ਼ਲ ਟ੍ਰੇਨ ਰੱਦ ਹੋਣ ਕਾਰਨ ਗੁੱਸੇ ਵਿਚ ਆਏ ਯਾਤਰੀਆਂ ਨੇ ਸਰਹਿੰਦ ਰੇਲਵੇ ਸਟੇਸ਼ਨ ‘ਤੇ ਰੇਲ ‘ਤੇ ਪਥਰਾਅ ਕੀਤਾ। ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਸਰਹਿੰਦ ਰੇਲਵੇ ਸਟੇਸ਼ਨ ਤੇ ਇੱਕਠੇ ਹੋਏ ਯਾਤਰੀਆਂ ਨੇ ਪਹਿਲਾਂ ਰੇਲਵੇ ਸਟੇਸ਼ਨ ‘ਤੇ ਹੰਗਾਮਾ ਕੀਤਾ ਅਤੇ ਬਾਅਦ ਵਿਚ ਰੇਲਵੇ ਟਰੈਕ ‘ਤੇ ਉੱਤਰ ਕੇ ਟਰੇਨ ‘ਤੇ ਪਥਰਾਅ ਕੀਤਾ। ਪਥਰਾਓ ਤੋ ਬਾਅਦ ਰੇਲਵੇ ਪੁਲਿਸ ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੇ ਅਧਿਕਾਰੀ ਤੁਰੰਤ ਹਰਕਤ ਵਿਚ ਆ ਗਏ।
ਜ਼ਿਕਰਯੋਗ ਹੈ ਕਿ ਰੇਲਵੇ ਵਿਭਾਗ ਵੱਲੋ ਸਰਹਿੰਦ ਰੇਲਵੇ ਸਟੇਸ਼ਨ 'ਤੇ ਬਿਹਾਰ 'ਚ ਛਠ ਪੂਜਾ ਲਈ ਯਾਤਰੀਆਂ ਦੀ ਸਹੂਲਤ ਲਈ ਸਪੈਸ਼ਲ ਟਰੇਨ ਦਾ ਪ੍ਰਬੰਧ ਕੀਤਾ ਸੀ ਅਤੇ ਸਟੇਸ਼ਨ ਤੇ ਰੇਲ ਦਾ ਇੰਤਜਾਰ ਕਰ ਰਹੇ ਯਾਤਰੀਆਂ ਨੂੰ ਅਚਾਨਕ ਸਪੈਸ਼ਲ ਟਰੇਨ ਦੇ ਰੱਦ ਹੋਣ ਦੀ ਸੂਚਨਾ ਮਿਲੀ।
ਇਹ ਵੀ ਪੜ੍ਹੋ: ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ 50 ਵਿਦਿਆਰਥਣਾਂ ਦਾ ਕੀਤਾ ਜਿਣਸੀ ਸ਼ੋਸ਼ਣ, ਜਾਂਚ 'ਚ ਹੋਏ ਵੱਡੇ ਖੁਲਾਸੇ
ਕਾਫੀ ਸਮੇਂ ਤੋ ਰੇਲ ਦੇ ਇੰਤਜਾਰ ਵਿਚ ਬੈਠੇ ਯਾਤਰੀ ਅਚਾਨਕ ਗੁੱਸੇ ਵਿਚ ਆ ਗਏ ਅਤੇ ਰੇਲਵੇ ਟਰੈਕ ਤੋਂ ਗੁਜ਼ਰ ਰਹੀ ਇੱਕ ਰੇਲ ‘ਤੇ ਪਥਰਾਅ ਕੀਤਾ। ਥਾਣਾ ਸਰਹਿੰਦ ਜੀਆਰਪੀ ਦੇ ਇੰਚਾਰਜ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਟ੍ਰੇਨ ਦੇ ਲੇਟ ਹੋਣ ਕਾਰਨ ਯਾਤਰੀਆਂ ਵਿੱਚ ਗੁੱਸਾ ਸੀ, ਉਨ੍ਹਾਂ ਨੂੰ ਸ਼ਾਂਤ ਕਰ ਦਿੱਤਾ ਗਿਆ ਹੈ।
ਜਦੋਂ ਉਨ੍ਹਾਂ ਨੂੰ ਰੇਲ ‘ਤੇ ਪਥਰਾਅ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਥਰਾਅ ਨਹੀਂ ਹੋਇਆ ਹੈ। ਰੇਲਵੇ ਪ੍ਰੋਟੈਕਰਸ਼ਨ ਫੋਰਸ ਦੇ ਅਧਿਕਾਰੀਆਂ ਨੇ ਵੀ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Encounter: ਮੋਹਾਲੀ 'ਚ ਪੁਲਿਸ ਤੇ ਲਾਰੈਂਸ ਦੇ ਗੁਰਗਿਆਂ ਵਿਚਾਲੇ ਐਨਕਾਊਂਟਰ, ਕਤਲ ਕਰਨ ਆਏ ਸੀ, ਪੁਲਿਸ ਨੇ ਪਾ ਲਿਆ ਘੇਰਾ
kat